Tuesday, July 28, 2026

2 ਉਮੀਦਵਾਰਾਂ ਵੱਲੋਂ ਕਾਗਜ਼ ਵਾਪਸ ਲੈਣ ਨਾਲ 25 ਉਮੀਦਵਾਰ ਚੋਣ ਮੈਦਾਨ `ਚ- ਜਿਲ੍ਹਾ ਚੋਣ ਅਫ਼ਸਰ

ਸੰਗਰੂਰ/ ਲੌਂਗੋਵਾਲ, 2 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਵਿੱਚ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਅੰਤਿਮ ਦਿਨ ਅੱਜ ਦੋ Ghan Shyam Thori DCਉਮੀਦਵਾਰਾਂ ਵੱਲੋਂ ਆਪਣਾ ਨਾਮ ਵਾਪਸ ਲੈ ਲਏ ਜਾਣ ਤੋਂ ਬਾਅਦ ਹੁਣ ਲੋਕ ਸਭਾ ਚੋਣਾਂ ਲਈ ਕੁਲ 25 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਅਰਵਿੰਦਰ ਸਿੰਘ ਲੌਂਗੀਆ ਅਤੇ ਆਜ਼ਾਦ ਉਮੀਦਵਾਰ ਸਰਬਜੀਤ ਕੌਰ ਨੇ ਆਪਣੇ ਕਾਗਜ਼ ਵਾਪਸ ਲੈ ਲਏ ਹਨ।
           ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਦੇ ਉਮੀਦਵਾਰਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਕੇਵਲ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਤੋਂ ਪਰਮਿੰਦਰ ਸਿੰਘ ਢੀਂਡਸਾ, ਆਮ ਆਦਮੀ ਪਾਰਟੀ ਤੋਂ ਭਗਵੰਤ ਮਾਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਸਿਮਰਨਜੀਤ ਸਿੰਘ ਮਾਨ, ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਤੋਂ ਗੁਰਨਾਮ ਸਿੰਘ ਭੀਖੀ, ਲੋਕ ਇਨਸਾਫ ਪਾਰਟੀ ਤੋਂ ਜਸਰਾਜ ਸਿੰਘ ਲੌਂਗੀਆ, ਰਾਸ਼ਟਰੀ ਜਨ ਸ਼ਕਤੀ ਪਾਰਟੀ ਤੋਂ ਜਸਵੰਤ ਸਿੰਘ, ਜਨਰਲ ਸਮਾਜ ਪਾਰਟੀ ਤੋਂ ਜਗਮੋਹਨ ਕ੍ਰਿਸ਼ਨ ਠਾਕੁਰ, ਰਾਸ਼ਟਰੀ ਸਹਾਰਾ ਪਾਰਟੀ ਤੋਂ ਨਜੀਰਾਂ ਬੇਗਮ, ਭਾਰਤ ਪਰਭਾਤ ਪਾਰਟੀ ਤੋਂ ਬਲਵਿੰਦਰ ਸਿੰਘ ਸੰਧੂ, ਭਾਰਤੀ ਲੋਕ ਸੇਵਾ ਦਲ ਤੋਂ ਮਹਿੰਦਰਪਾਲ ਸਿੰਘ ਦਾਨਗੜ੍ਹ, ਭਾਰਤੀ ਜਨਰਾਜ ਪਾਰਟੀ ਤੋਂ ਮਨੀਸ਼ ਕੁਮਾਰ, ਜਨਤਾ ਦਲ ਯੂਨਾਇਟਿਡ ਤੋਂ ਮਾਲਵਿੰਦਰ ਸਿੰਘ ਬੈਨੀਪਾਲ, ਹਿੰਦੁਸਤਾਨ ਸ਼ਕਤੀ ਸੈਨਾ ਤੋਂ ਰਾਜਵੀਰ ਕੌਰ, ਭਾਰਤੀ ਸ਼ਕਤੀ ਚੇਤਨਾ ਪਾਰਟੀ ਤੋਂ ਵਿਜੇ ਅਗਰਵਾਲ ਦੇ ਨਾਲ-ਨਾਲ ਆਜ਼ਾਦ ਉਮੀਦਵਾਰਾਂ ਵਿੱਚ ਸੁੁਖਵਿੰਦਰ ਸਿੰਘ, ਗੁਰਜੀਤ ਸਿੰਘ, ਤੁਲਸੀ ਸਿੰਘ, ਦਿਆਲ ਚੰਦ, ਦੇਸਾ ਸਿੰਘ, ਪੱਪੂ ਕੁਮਾਰ, ਬੱਗਾ ਸਿੰਘ ਕਾਹਨੇ-ਕੇ, ਬਲਜੀਤ ਕੌਰ, ਭੰਤਬੀਰ ਸਿੰਘ ਅਤੇ ਰਾਜ ਕੁਮਾਰ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਨੂੰ ਚੋਣ ਚਿੰਨ੍ਹ ਵੀ ਜਾਰੀ ਕਰ ਦਿੱਤੇ ਗਏ ਹਨ।
 

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply