ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ
ਪਿੰਡ ਮੀਰਾਂਕੋਟ ਵਿਖੇ ਗੁੱਜਰ ਭਾਈਚਾਰੇ ਵਲੋਂ ਔਜਲਾ ਦੇ ਹੱਕ ਵਿੱਚ ਵਿਸ਼ਾਲ ਚੋਣ ਰੈਲੀ ਕੀਤੀ ਗਈ।
ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਔਜਲਾ ਨੇ ਕਿਹਾ ਕਿ ਦੇਸ਼ ਵਾਸੀਆਂ ਨਾਲ ਝੂਠ ਬੋਲਕੇ ਦੇਸ਼ ਦੀ ਸੱਤਾ ਤੇ ਕਾਬਜ ਹੋਈ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਭਾਜਪਾ ਸਰਕਾਰ ਨੇ ਦੇਸ਼ ਵਾਸੀਆਂ ਦੇ ਖਾਣ-ਪੀਣ ਤੇ ਰਹਿਣ-ਸਹਿਣ ਦੀ ਅਜਾਦੀ ਤੇ ਅਣਐਲਾਨੀ ਪਬੰਦੀ ਲਗਾਈ ਹੋਈ ਹੈ।ਸਾਰਾ ਦੇਸ਼ ਜਾਣਦਾ ਹੈ ਕਿ ਮੋਦੀ ਸਰਕਾਰ ਦੀਆਂ ਗਲਤ ਅਤੇ ਫਿਰਕਾਪ੍ਰਸਤ ਨੀਤੀਆਂ ਕਾਰਨ ਦੇਸ਼ ਅੰਦਰ ਘੱਟ ਗਿਣਤੀ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਸਮਝ ਰਹੇ ਹਨ।ਉਨਾਂ ਕਿਹਾ ਕਿ ਚੋਣਾਂ ਉਪਰੰਤ ਕੇਂਦਰ ਵਿੱਚ ਸ਼੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸੀ ਸਰਕਾਰ ਬਨਣ ਤੇ ਘੱਟ ਗਿਣਤੀ ਸੰਸਥਾਵਾਂ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ।
ਗੁੱਜਰ ਭਾਈਚਾਰੇ ਦੇ ਸੀਨੀਅਰ ਆਗੂ ਕਰੀਮ ਅਲੀ ਤੇ ਅਲੀ ਮੁਹੰਮਦ ਨੇ ਔਜਲਾ ਨੂੰ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਕਿ ਭਾਰਤ ਵਿੱਚ ਰਹਿਣ ਦੇ ਬਾਵਜੂਦ ਵੀ ਉਨ੍ਹਾਂ ਨਾਲ ਦੂਸਰੇ ਦਰਜੇ ਦੇ ਸ਼ਹਿਰੀਆਂ ਵਰਗਾ ਸਲੂਕ ਕੀਤਾ ਜਾਂਦਾ ਹੈ। ਬੁਲਾਰਿਆਂ ਨੇ ਗੁਰਜੀਤ ਸਿੰਘ ਔਜਲਾ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ।ਇਸ ਸਮੇਂ ਹੋਰਨਾਂ ਤੋਂ ਇਲਾਵਾ ਕੌਂਸਲਰ ਸ਼ਵੀ ਢਿਲੋਂ, ਮਨੋਜ ਕੁਮਾਰ, ਬਰੀ ਮੁਹੰਮਦ, ਰਹੀਮ ਖਾਨ, ਸਰਫ ਸ਼ਰੀਫ, ਬੱਲੂ ਗੁੱਜਰ, ਗੁੱਜਰ ਅਲੀ ਮੁਹੰਮਦ, ਫਿਰੋਜ ਦੀਨ, ਹਾਰੂਨ ਖਾਨ, ਖੋਜਾ ਖਾਨ, ਗੋਰਾ ਪ੍ਰਧਾਨ ਆਦਿ ਗੁੱਜਰ ਭਾਈਚਾਰੇ ਦੇ ਆਗੂ ਹਾਜਰ ਸਨ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media