ਭੀਖੀ, 3 ਮਈ (ਪੰਜਾਬ ਪੋਸਟ – ਕਮਲ ਕਾਂਤ) – ਹਲਕਾ ਬਠਿੰਡਾ ਤੋਂ ਬਰਗਾੜੀ ਮੋਰਚੇ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਲੋਕ ਸਭਾ ਤੋਂ ਚੋਣ ਲੜ ਰਹੇ
ਉਮੀਦਵਾਰ ਗੁਰਸੇਵਕ ਸਿੰਘ ਜਵਾਹਰਕੇ ਨੇ ਭੀਖੀ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਸਰਕਾਰ ਅਤੇ ਕਾਂਗਰਸ ਪਾਰਟੀ ਨੇ ਦੇਸ਼ ਨੂੰ ਖੂਬ ਲੁੱਟਿਆ ਹੈ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ ਤੋਂ ਮੁੱਕਰ ਗਈ।ਜਿਸ ਕਰ ਕੇ ਕਿਸਾਨ ਖ਼ੁਦਕੁਸ਼ੀਆਂ ਦਾ ਦੋਰ ਉਸੇ ਤਰ੍ਹਾਂ ਜਾਰੀ ਹੈ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਸਬੰਧੀ ਬਹਿਬਲ ਕਲਾਂ ਵਿਖੇ ਸ਼ਾਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੀਆਂ ਸੰਗਤਾਂ ਉੱਪਰ ਗੋਲੀ ਚਲਾਉਣ ਪਿੱਛੇ ਬਾਦਲਾਂ ਦਾ ਹੱਥ ਸੀ ਅਤੇ ਇਸ ਨਾ-ਮੁਆਫ਼ੀਯੋਗ ਗੁਨਾਹ ਲਈ ਉਨ੍ਹਾਂ ਨੂੰ ਸਜ਼ਾ ਹੋਣੀ ਚਾਹੀਦੀ ਹੈ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media