ਭੀਖੀ, 3 ਮਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਚੋਣਾਂ ਦੇ ਚੱਲਦਿਆਂ ਬੀਬਾ ਹਰਸਿਮਰਤ ਬਾਦਲ ਨੇ ਭੀਖੀ ਦੇ ਨੇੜਲੇ ਪਿੰਡ ਮੱਤੀ, ਸਮਾਉਂ, ਗੁਰਥੜੀ,
ਮੌਜੋ ਕਲਾਂ, ਮੌਜੋ ਖੁਰਦ ਵਿੱਚ ਚੋਣ ਪ੍ਰਚਾਰ ਕੀਤਾ।ਇਸ ਮੌਕੇ ਬੋਲਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਿਥੇ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੀਤੇ ਕੰਮਾਂ ਬਾਰੇ ਲੋਕਾਂ ਦੱਸਿਆ ਉਥੇ ਕੈਪਟਨ ਦੀ ਸਰਕਾਰ ਨੂੰ ਵੀ ਲੰਮੇ ਹੱਥੀਂ ਲਿਆ।ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ ਦਾ ਉਮੀਦਵਾਰ ਰਾਜਾ ਵੜਿੰਗ ਹਲਕੇ ਤੋਂ ਬਾਹਰਲਾ ਹੈ, ਜੋ 19 ਮਈ ਤੋਂ ਬਾਅਦ ਉਡਾਰੀ ਮਾਰ ਜਾਵੇਗਾ ਅਤੇ ਮੁੱਖ ਬਠਿੰਡਾ ਹਲਕੇ ਵੱਲ ਮੂੰਹ ਨਹੀਂ ਕਰੇਗਾ।ਇਸ ਮੌਕੇ ਜਗਦੀਪ ਸਿੰਘ ਨਕੱਈ, ਕਲਸੇਰ ਸਿੰਘ ਰੂਬਲ, ਗੁਰਤੇਜ ਸਿੰਘ ਸਾਬਕਾ ਸਰਪੰਚ ਸਮਾਉਂ, ਗੁਰਪ੍ਰੀਤ ਸਿੰਘ ਝੱਬਰ ਅਤੇ ਪਿੰਡ ਵਾਸੀ ਹਾਜ਼ਰ ਸਨ।
Check Also
ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ – ਰਿੰਕੂ ਨਰੂਲਾ
ਅੰਮ੍ਰਿਤਸਰ, 17 ਨਵੰਬਰ (ਗੁਰਪ੍ਰੀਤ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ …
Punjab Post Daily Online Newspaper & Print Media