Thursday, June 18, 2026

ਸਵੀਪ ਤਹਿਤ ਕੋਟੜਾ, ਕੁਸਲਾ ਤੇ ਝੁਨੀਰ ਵਿਖੇ ਲੋਕਾਂ ਨੂੰ ਵੋਟ ਦੇ ਅਧਿਕਾਰ ਤੋਂ ਜਾਣੂ ਕਰਵਾਇਆ

ਭੀਖੀ, 3 ਮਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਅਪਨੀਤ ਰਿਆਤ PUNJ0305201910ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੱਖ-ਵੱਖ ਟੀਮਾਂ ਵਲੋਂ ਸਵੀਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਦੇ ਝੁਨੀਰ ਬਲਾਕ ਦੇ ਪਿੰਡ ਕੋਟੜਾ, ਕੁਸਲਾ ਅਤੇ ਝੁਨੀਰ ਵਿਖੇ ਵੋਟਰ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕਰ ਕੇ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ ਗਿਆ।ਨੋਡਲ ਅਫ਼ਸਰ ਸਵੀਪ ਕਮ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਿਨੇਸ਼ ਵਸ਼ਿਸਟ ਨੇ ਦੱਸਿਆ ਕਿ ਵੋਟਰ ਜਾਗਰੂਕਤਾ ਮੁਹਿੰਮ ਨੂੰ ਪਿੰਡ ਪਿੰਡ ਪਚੁੰਚਾਇਆ ਜਾ ਰਿਹਾ ਹੈ ਤਾਂ ਜੋ 19 ਮਈ ਨੂੰ ਪੈਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਈ ਜਾ ਸਕੇ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply