ਸ਼੍ਰੋਮਣੀ ਕਮੇਟੀ ਦਫ਼ਤਰ ਭਲਕੇ ਦੁਪਹਿਰ ਬਾਅਦ ਬੰਦ ਰਹਿਣਗੇ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਦੇਵ ਸਿੰਘ ਬਾਠ ਦੇ ਅਕਾਲ ਚਲਾਣੇ ’ਤੇ ਪ੍ਰਧਾਨ
ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸੁਖਦੇਵ ਸਿੰਘ ਬਾਠ ਜ਼ਿਲ੍ਹਾ ਫਰੀਦਕੋਟ ਦੇ ਹਲਕਾ ਜੈਤੋ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸਨ।ਲੌਂਗੋਵਾਲ ਨੇ ਬਾਠ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਉਹ ਪੰਥਕ ਆਗੂ ਸਨ ਜਿਨ੍ਹਾਂ ਨੇ ਧਰਮ ਪ੍ਰਚਾਰ ਲਹਿਰ ਨੂੰ ਆਪਣੇ ਹਲਕੇ ਅੰਦਰ ਪ੍ਰਚੰਡ ਕਰਨ ’ਚ ਵਿਸ਼ੇਸ਼ ਭੂਮਿਕਾ ਨਿਭਾਈ।ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਦੇ ਚਲਾਣੇ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ, ਅਵਤਾਰ ਸਿੰਘ ਸੈਂਪਲਾ, ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਪਰਮਜੀਤ ਸਿੰਘ ਸਰੋਆ ਤੇ ਹੋਰ ਅਧਿਕਾਰੀਆਂ ਨੇ ਵੀ ਸੁਖਦੇਵ ਸਿੰਘ ਦੇ ਅਕਾਲ ਚਲਾਣੇ ’ਤੇ ਦੱਖ ਦਾ ਇਜ਼ਹਾਰ ਕੀਤਾ। ਡਾ. ਰੂਪ ਸਿੰਘ ਅਨੁਸਾਰ ਸੁਖਦੇਵ ਸਿੰਘ ਬਾਠ ਦੇ ਅਕਾਲ ਚਲਾਣੇ ਕਾਰਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਭਲਕੇ 4 ਮਈ ਨੂੰ ਬਾਅਦ ਦੁਪਹਿਰ ਅੱਧਾ ਦਿਨ ਲਈ ਬੰਦ ਰੱਖੇ ਜਾਣਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ
ਅੰਮ੍ਰਿਤਸਰ, 02 ਅਕਤੂਬਰ – (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ …
Punjab Post Daily Online Newspaper & Print Media