ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਅਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਭੁਪਿੰਦਰ
ਸਿੰਘ ਮਿਨਹਾਸ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਉਨ੍ਹਾਂ ਨਾਲ ਬੋਰਡ ਦੇ ਮੈਂਬਰ ਗੁਰਿੰਦਰ ਸਿੰਘ ਬਾਵਾ, ਪਰਮਜੋਤ ਸਿੰਘ ਚਾਹਲ ਤੇ ਗੁਰਦੀਪ ਸਿੰਘ ਭਾਟੀਆ ਵੀ ਮੌਜੂਦ ਸਨ। ਗੁਰੂ ਦਰ ਦੇ ਦਰਸ਼ਨਾਂ ਮਗਰੋਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਮਿਨਹਾਸ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਸਾਹਿਬ ਦੀ ਕਿਰਪਾ ਸਦਕਾ ਸਿੱਖ ਪੰਥ ਦੀ ਵੱਡੀ ਜ਼ਿੰਮੇਵਾਰੀ ਮਿਲੀ ਹੈ ਅਤੇ ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਇਹ ਜਿੰਮੇਵਾਰੀ ਨਿਭਾਉਣ ਲਈ ਅਰਦਾਸ ਕੀਤੀ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਨਰਲ ਸਕੱਤਰ ਮਹਿੰਦਰਪਾਲ ਸਿੰਘ ਢਿੱਲੋਂ, ਮੈਂਬਰ ਹਰਪਾਲ ਸਿੰਘ ਜੌਹਲ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਅੰਮ੍ਰਿਤਪਾਲ ਸਿੰਘ, ਬੀਬੀ ਪਰਮਜੀਤ ਕੌਰ ਪਿੰਕੀ, ਹਰਮੀਤ ਸਿੰਘ ਸਲੂਜਾ ਆਦਿ ਮੌਜੂਦ ਸਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media