ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਪੁੱਜਦੀਆਂ ਸੰਗਤਾਂ ਦੀ
ਸਹੂਲਤ ਲਈ ਬੋਰਡ ਵੱਲੋਂ ਪ੍ਰਬੰਧ ਕੀਤਾ ਜਾਵੇਗਾ।ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਨੇ ਦੱਸਿਆ ਕਿ ਜਲਦ ਹੀ ਤਖ਼ਤ ਸਾਹਿਬ ਵਿਖੇ ਇਕ ਵਿਸ਼ੇਸ਼ ਐਨ.ਆਰ.ਆਈ ਨਿਵਾਸ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਵਿਚ 630 ਕਮਰੇ ਹੋਣਗੇ।ਇਸ ਨਿਵਾਸ ਦੇ 4 ਵਿੰਗ ਤਿਆਰ ਕੀਤੇ ਜਾਣਗੇ, ਜੋ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਨਾਂ ’ਤੇ ਹੋਣਗੇ।ਇਸ ਤੋਂ ਇਲਾਵਾ 2500 ਬੱਚਿਆਂ ਲਈ ਇਕ ਅਧੁਨਿਕ ਸਕੂਲ ਵੀ ਤਿਆਰ ਕੀਤਾ ਜਾਵੇਗਾ।ਮਿਨਹਾਸ ਨੇ ਕਿਹਾ ਕਿ ਪ੍ਰਬੰਧਕੀ ਬੋਰਡ ਵੱਲੋਂ ਸਿੱਖ ਨੌਜੁਆਨਾਂ ਨੂੰ ਰੋਜ਼ਗਾਰ ਦੇਣ ਦੇ ਮੰਤਵ ਨਾਲ ਇਕ ਸ਼ਾਪਿੰਗ ਕੰਪਲੈਕਸ ਕਰਨ ਦੀ ਯੋਜਨਾ ਬਣਾਈ ਗਈ ਹੈ ਅਤੇ ਇਸ ਤੋਂ ਇਲਾਵਾ ਮੁਲਾਜ਼ਮਾਂ ਲਈ ਰਿਹਾਇਸ਼ੀ ਕੰਪਲੈਕਸ ਵੀ ਤਿਆਰ ਹੋਵੇਗਾ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰਿਆਂ ਕਾਰਜਾਂ ਸਬੰਧੀ ਵਿਉਂਤਬੰਦੀ ਕਰ ਲਈ ਗਈ ਹੈ, ਜਿਸ ਨੂੰ ਬੋਰਡ ਦੀ ਮੀਟਿੰਗ ਵਿਚ ਪ੍ਰਵਾਨਗੀ ਦਿੱਤੀ ਜਾਵੇਗੀ।ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਆਖਿਆ ਕਿ ਇਹ ਇਕ ਇਤਿਹਾਸਕ ਮੌਕਾ ਹੈ, ਜਿਸ ਵਿਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਤਖ਼ਤ ਸਾਹਿਬ ਵਿਖੇ ਵੀ ਉਚੇਚੇ ਸਮਾਗਮਾਂ ਕਰਵਾਏ ਜਾਣਗੇ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media