Wednesday, August 12, 2026

ਸ਼੍ਰੋਮਣੀ ਕਮੇਟੀ ਮੈਂਬਰ ਸੁਖਦੇਵ ਸਿੰਘ ਬਾਠ ਨੂੰ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ਵੱਲੋਂ PUNJ0505201904ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਖਦੇਵ ਸਿੰਘ ਬਾਠ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਦੱਸਣਯੋਗ ਹੈ ਕਿ ਫਰੀਦਕੋਟ ਜ਼ਿਲ੍ਹੇ ਦੇ ਹਲਕਾ ਜੈਤੋ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸੁਖਦੇਵ ਸਿੰਘ ਬਾਠ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਉਨ੍ਹਾਂ ਨਮਿਤ ਤੇਜਾ ਸਿੰਘ ਸਮੁੰਦਰੀ ਹਾਲ ਅੰਦਰ ਸੰਗਤੀ ਰੂਪ ਵਿਚ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਕਰਨ ਮਗਰੋਂ ਅਰਦਾਸ ਕੀਤੀ ਗਈ।
    ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਤੇ ਮਹਿੰਦਰ ਸਿੰਘ ਆਹਲੀ ਨੇ ਮੈਂਬਰ ਸੁਖਦੇਵ ਸਿੰਘ ਦੇ ਅਕਾਲ ਚਲਾਣੇ ਨੂੰ ਦੁਖਦਾਈ ਦੱਸਿਆ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਕਰਮਬੀਰ ਸਿੰਘ ਕਿਆਮਪੁਰ, ਤੇਜਿੰਦਰ ਸਿੰਘ ਪੱਡਾ, ਹਰਜਿੰਦਰ ਸਿੰਘ ਕੈਰੋਵਾਲ, ਨਿਸ਼ਾਨ ਸਿੰਘ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਹਰਪ੍ਰੀਤ ਸਿੰਘ, ਬਘੇਲ ਸਿੰਘ, ਸਤਨਾਮ ਸਿੰਘ ਮਾਂਗਾਸਰਾਏ, ਨਿਸ਼ਾਨ ਸਿੰਘ, ਇੰਚਾਰਜ ਸੁਖਬੀਰ ਸਿੰਘ, ਨਿਰਵੈਲ ਸਿੰਘ, ਇੰਦਰਪਾਲ ਸਿੰਘ, ਪਰਉਪਕਾਰ ਸਿੰਘ ਸਮੇਤ ਸਮੂਹ ਸਟਾਫ਼ ਮੌਜੂਦ ਸੀ।
     ਇਸੇ ਦੌਰਾਨ ਸੁਖਦੇਵ ਸਿੰਘ ਬਾਠ ਦੇ ਅਕਾਲ ਚਲਾਣੇ ਦੇ ਸ਼ੋਕ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬਾਅਦ ਦੁਪਹਿਰ ਬੰਦ ਰਹੇ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply