ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ
ਕਿਹਾ ਕਿ 1984 ਦੇ ਸਿੱਖ ਨਸਲਕੁਸ਼ੀ ਦੇ ਦੋਸ਼ੀ ਜਿਨ੍ਹਾਂ ਨੂੰ ਪਿਛਲੇ ਸਮੇਂ ਅਦਾਲਤ ਵੱਲੋਂ ਬਰੀ ਕਰ ਦਿੱਤਾ ਗਿਆ ਹੈ ਜੋ ਕਿ ਬਹੁਤ ਹੀ ਮੰਦਭਾਗੀ ਘਟਨਾ ਹੈ।ਸਮੁੱੱਚੀਆਂ ਸਿੱਖ ਜਥੇਬੰਦੀਆਂ ਨੂੰ ਆਪਸੀ ਰੰਜਸ਼ਾਂ ਨੂੰ ਛੱਡ ਕੇ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਸਰਕਾਰਾਂ `ਤੇ ਦਬਾਅ ਬਣਾ ਕੇ ਦੋਸ਼ੀਆਂ ਨੂੰ ਸਜ੍ਹਾ ਦਿਵਾਈ ਜਾ ਸਕੇ।
ਉਨਾਂ ਕਿਹਾ ਕਿ ਇਹ ਵੀ ਆਇਆ ਹੈ ਕਿ ਭਾਰਤੀ ਸੁਰੱਖਿਆ ਦਸਤੇ ਵਿਚ ਭਰਤੀ ਹੋਣ ਲਈ ਜੋ ਇਲਾਕੇ ਦੇ ਹਿਸਾਬ ਨਾਲ ਕੱਦ ਵਿਚ ਛੋਟ ਦਿੱਤੀ ਗਈ ਹੈ, ਉਸ ਸਬੰਧੀ ਹੁਸ਼ਿਆਰਪੁਰ ਮੁਕੇਰੀਆਂ ਦੇ ਲਾਗੇ ਪਹਾੜੀ ਖੇਤਰ ਵਾਲੇ ਸਿੱਖ ਬੱਚਿਆਂ ਨੂੰ ਇਹ ਸਰਟੀਫਿਕੇਟ ਨਹੀ ਦਿੱਤਾ ਜਾਂਦਾ।ਕੇਸ ਨਾ ਹੋਣ ਜਾਂ ਸਿਰਫ ਬੱਚੀਆਂ ਦਾ ਸਰਟੀਫਿਕੇਟ ਬਣ ਜਾਂਦਾ ਹੈ।ਜਿਹੜਾ ਸਰਟੀਫਿਕੇਟ ਦਿੱਤਾ ਜਾਂਦਾ ਹੈ ਉਹ ਪਹਿਲਾਂ ਡੋਗਰਾ ਸਰਟੀਫਿਕੇਟ ਹੁੰਦਾ ਸੀ, ਪਰ ਹੁਣ ਇਸ ਨੂੰ ਬਦਲ ਕੇ ਹਿੰਦੂ ਡੋਗਰਾ ਸਰਟੀਫਿਕੇਟ ਕਰ ਦਿੱਤਾ ਗਿਆ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ।ਸਰਕਾਰ ਨੂੰ ਕਹਿਣਾ ਚਾਹੁੰਦੇ ਹੈ ਕਿ ਪਹਾੜੀ ਅਤੇ ਨੀਮ ਪਹਾੜੀ ਇਲਾਕੇ ਵਿਚ ਰਹਿਣ ਵਾਲੇ ਸਿੱਖਾਂ ਨੂੰ ਵੀ ਇਸ ਸਰਟੀਫਿਕੇਟ ਵਾਲੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।
ਪਿਛਲੇ ਦਿਨੀਂ ਜਨ ਨਾਇਕ ਜਨਤਾ ਪਾਰਟੀ ਹਰਿਆਣਾ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਨਿਸ਼ਾਨ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਰਾਬਰੀ ਇੱਕ ਬਲਾਤਕਾਰੀ ਸਾਧ ਰਾਮ ਰਹੀਮ ਨਾਲ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਸੀ।ਆਪਣੀ ਗਲਤੀ ਮੰਨਦਿਆਂ ਉਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਲਿਖਤੀ ਮੁਆਫੀਨਾਮਾ ਭੇਜਿਆ ਸੀ ਅਤੇ ਅੱਜ ਉਸ ਨੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਮੁਆਫੀ ਵੀ ਮੰਗੀ ਹੈ।
ਜਥੇਦਾਰ ਨੇ ਇਹ ਵੀ ਕਿਹਾ ਕਿ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਗਹਿਰੀ ਸਾਜਿਸ਼ ਅਧੀਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾਈਆ ਜਾ ਰਹੀਆ ਹਨ ਜੋ ਕਿ ਬਿਲਕੁੱਲ ਸਿੱਖ ਮਰਿਯਾਦਾ ਦੀ ਉਲੰਘਨਾ ਹੈ।ਗੁਰੂ ਸਾਹਿਬ ਜੀ ਦੀਆਂ ਚੀਨੀ, ਮੀਟੀ ਆਦਿ ਧਾਂਤ ਦੀਆਂ ਮੂਰਤੀਆਂ ਘਰਾਂ ਵਿਚ ਰੱਖਣੀਆਂ ਬਿਲਕੁੱਲ ਮਨਮੱਤ ਹੈ।
ਉਨਾਂ ਨੇ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਕੁੱਝ ਨਾਸਮਝ ਲੋਕ ਸਿੱਖਾਂ ਦੇ ਪਾਵਨ ਅਸਥਾਨਾਂ `ਤੇ ਜਾ ਕੇ ਟਿਕ-ਟਾਕ ਐਪ ਰਾਹੀਂ ਵੀਡੀਓ ਬਣਾ ਕੇ ਸ਼ੋਸ਼ਲ ਮੀਡੀਆ `ਤੇ ਪਾਉਂਦੇ ਹਨ ਜੋ ਕਿ ਬਹੁਤ ਹੀ ਨਿੰਦਣਯੋਗ ਹਰਕਤ ਹੈ।ਜਥੇਦਾਰ ਨੇ ਕਿਹਾ ਕਿ ਸ਼ੋਸ਼ਲ ਮੀਡੀਆ `ਤੇ ਇਸ ਤਰ੍ਹਾਂ ਦੀ ਕਾਰਵਾਈ ਕਰਨ ਵਾਲੇ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media