ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਸੁਖਬੀਰ ਸਿਘ) – ਫੌਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ ਰਿਕਰੁਟਮੈਟ ਕੋਰਸ ਸਾਰੇ ਵਰਗ ਦੇ ਬੱਚਿਆਂ ਲਈ ਲਾਗੂ ਹੈ।ਇਸ
ਕੋਰਸ ਵਿੱਚ 5 ਮਈ ਤੋਂ 10 ਮਈ 2019 ਤੱਕ ਸਿਖਲਾਈ ਸੈਂਟਰ ਫਤਹਿਗੜ ਵਿਖੇ ਰਿਲੇਸ਼ਨਸ਼ਿਪ ਵਿੱਚ ਹੋਣ ਵਾਲੀ ਭਰਤੀ ਵਿੱਚ ਸਰੀਰਕ ਅਤੇ ਮੈਡੀਕਲ ਟੈਸਟ ਪਾਸ ਕਰਨ ਵਾਲੇ ਉਮੀਦਵਾਰਾਂ ਦੀ ਲਿਖਤੀ ਟੈਸਟ ਦੀ ਪੂਰੀ ਤਿਆਰ ਕਰਵਾਈ ਜਾਵੇਗੀ।ਇਹ ਕੋਰਸ 6 ਮਈ 2019 ਤੋਂ ਚਲਾਇਆ ਜਾ ਰਿਹਾ ਹੈ।ਇਸ ਕੋਰਸ ਲਈ ਮੁੱਢਲੀ ਜਾਂਚ ਪੜਤਾਲ ਸ਼ੁਰੂ ਹੈ।ਇਸ ਕੋਰਸ ਵਿੱਚ ਭਰਤੀ ਹੋਣ ਲਈ ਉਮੀਦਵਾਰਾਂ ਦਾ ਸਰੀਰਕ ਮਾਪਡੰਡ 2 ਤੋਂ 4 ਮਈ 2019 ਤੱਕ ਲਿਆ ਜਾਵੇਗਾ।ਇਸ ਕੋਰਸ ਦਾ ਬੈਚ 6 ਮਈ 2019 ਤੋਂ ਸ਼ੁਰੂ ਕਰ ਦਿੱਤਾ ਜਾਵੇਗਾ।ਪ੍ਰੀ ਰਿਕਰੁਟਮੈਂਟ ਟ੍ਰੇਨਿੰਗ ਲਈ ਚਾਹਵਾਨ ਉਮੀਦਵਾਰ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫਤਰ ਅੰਮ੍ਰਿਤਸਰ ਵਿਖੇ ਰਿਪੋਰਟ ਕਰਨ।
ਇਸ ਦਫਤਰ ਵਿਖੇ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਲੋਜੀ ਸੈਂਟਰ ਵਿਖੇ 120 ਘੰਟਿਆਂ ਦਾ ਆਈ.ਐਸ.ਓ ਬੇਸਿਕ ਕੰਪਿਊਟਰ ਕੋਰਸਾਂ ਦੇ ਬੈਚ ਲਗਾਤਾਰ ਚਲਾਏ ਜਾਦੇ ਹਨ।ਇਹ ਕੋਰਸ ਐਕਸ ਸਰਵਿਸਮੈਨ ਅਤੇ ਸ਼ੈਡਿਊਲ ਕਾਸਟ ਵਰਗ ਦੇ ਬੱਚਿਆਂ ਲਈ ਘੱਟ ਤੋਂ ਘੱਟ ਫੀਸਾਂ `ਤੇ ਚਲਾਇਆ ਜਾਂਦਾ ਹੈ।ਚਾਹਵਾਨ ਉਮੀਦਵਾਰ ਦਾਖਲਾ ਲੈ ਕੇ ਲਾਭ ਉਠਾ ਸਕਦੇ ਹਨ।ਵਧੇਰੇ ਜਾਣਕਾਰੀ ਲਈ ਦਫਤਰ ਜਾਂ ਫੋਨ ਨੰਬਰ 0183-2212103, 9888684259 `ਤੇ ਸੰਪਰਕ ਕਰ ਸਕਦੇ ਹੋ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media