ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ
ਦਾ ਪ੍ਰਕਾਸ਼ ਪੁਰਬ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ’ਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।
ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ।ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਤੇ ਖੋਜ਼ ਵਿਭਾਗ ਦੇ ਸਾਬਕਾ ਮੁੱਖੀ ਇੰਦਰਜੀਤ ਸਿੰਘ ਗੱਗੋਆਣੀ ਨੇ ਸਮੂੰਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।
ਛੀਨਾ ਨੇ ਇਸ ਦੌਰਾਨ ਸਮੂੰਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ’ਤੇ ਚਲਦਿਆਂ ਸਰਬੱਤ ਦੇ ਭਲੇ ਦੇ ਲਈ ਕੰਮ ਕਰਨਾ ਚਾਹੀਦਾ ਹੈ।ਛੀਨਾ ਨੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਗਵਰਨਿੰਗ ਕੌਂਸਲ ਦੇ ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ, ਜੁਆਇੰਟ ਸਕੱਤਰ ਧਾਰਮਿਕ ਪਿ੍ਰੰਸੀਪਲ ਜਗਦੀਸ਼ ਸਿੰਘ, ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਣ, ਮੈਂਬਰ ਸੁਖਬੀਰ ਕੌਰ ਮਾਹਲ, ਗੁਰਮੋਹਿੰਦਰ ਸਿੰਘ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੇ ਕਾਰਜਕਾਰੀ ਪਿ੍ਰੰਸੀਪਲ ਡਾ. ਹਰਪ੍ਰੀਤ ਕੌਰ, ਖਾਲਸਾ ਕਾਲਜ ਫ਼ਾਰ ਵੂਮੈਨ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਐਚ.ਬੀ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਕੌਂਸਲ ਦੇ ਅੰਡਰ ਸੈਕਟਰੀ ਡੀ.ਐਸ ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media