Friday, September 25, 2026

ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਹੋਈ ਤੇਜ਼- ਮੂਨਕ `ਚ ਕੀਤਾ ਦਫਤਰ ਦਾ ਉਦਘਾਟਨ

ਲੌਂਗੋਵਾਲ, 5 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਉਸ PUNJ0505201909ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ  ਲਹਿਰਾ ਹਲਕੇ ਦੇ ਅਧੀਨ ਦੇ ਪਿੰਡਾਂ ਅਤੇ ਮੂਨਕ  `ਚ ਆਯੋਜਿਤ ਚੋਣ ਮੀਟਿੰਗਾਂ ਦੌਰਾਨ ਵੱਡੀ ਗਿਣਤੀ ਵਿਚ ਹਾਜ਼ਰ ਲੋਕਾਂ ਨੇ ਕੇਵਲ ਸਿੰਘ ਢਿੱਲੋਂ ਨੂੰ ਭਰਪੂਰ ਸਮਰਥਨ ਦਿੰਦਿਆਂ ਮਤਦਾਨ ਵਾਲੇ ਦਿਨ ਤੱਕ ਪੂਰੇ ਇਲਾਕੇ `ਚ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਆਪਣੇ ਹੱਥਾਂ ਵਿਚ ਲੈ ਕੇ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ ਦਿਵਾਇਆ।ਉਹਨਾਂ ਨਾਲ ਸਾਬਕਾ ਮੁੱਖ ਮੰਤਰੀ ਪੰਜਾਬ ਬੀਬੀ ਰਜਿੰਦਰ ਕੌਰ ਭੱਠਲ ਵੀ ਮੌਜੂਦ ਸਨ।ਪਿੰਡ ਹਮੀਰਗੜ੍ਹ, ਬੁਸ਼ੈਰਾ , ਬੰਗਾਂ, ਨਵਾਂਗਾਓ, ਅੰਨਦਾਣਾ, ਬਨਾਰਸੀ, ਗੁਲਾੜੀ, ਮੰਡਵੀ, ਰਾਮੇ ਵਾਲੇ ਖੂਈ ਅਤੇ ਮੂਨਕ ਵਿਖੇ ਵਿਸ਼ਾਲ ਇੱਕਠ ਨੂੰ ਸੰਬੋਧਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 2014 ਦੀਆਂ ਚੋਣਾਂ ਵਿੱਚ ਕੀਤੇ “ਅੱਛੇ ਦਿਨ“ ਦੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਮੋਦੀ ਸਰਕਾਰ ਨੇ ਨੋਟਬੰਦੀ, ਮਹਿੰਗਾਈ‘ ਅਤੇ ਬੇਰੁਜ਼ਗਾਰੀ ਦੇ ਕੇ ਕਿਸਾਨਾਂ ਅਤੇ ਗ਼ਰੀਬਾਂ ਦਾ ਜੀਵਨ ਨਰਕ ਹੀ ਬਣਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਚੋਣਾਂ ਮਗਰੋਂ ਯੂ.ਪੀ.ਏ ਦੀ ਸਰਕਾਰ ਬਣਨ ‘ਤੇ ਨਿਆਇ ਯੋਜਨਾ ਲਾਗੂ ਕਰਕੇ ਗਰੀਬਾਂ ਲਈ ਘੱਟੋ ਘੱਟ ਵਿੱਤੀ ਸੁਰੱਖਿਆ ਦੀ ਗਾਰੰਟੀ ਦਿੱਤੀ ਜਾਵੇਗੀ ਜਿਸ ਦੇ ਤਹਿਤ 72 ਹਜ਼ਾਰ ਰੁਪਏ ਸਾਲਾਨਾ ਉਨ੍ਹਾਂ ਦੇ ਖਾਤਿਆਂ ਵਿੱਚ ਆਉਣਗੇ।ਉਹਨਾਂ ਨੇ ਕਿਹਾ ਕਿ ਆਉਣ ਵਾਲੀ 19 ਮਈ ਨੂੰ ਆਪ ਦਾ ਪੰਜਾਬ ਹੀ ਨਹੀਂ ਬਲਕਿ ਦੇਸ਼ ਭਰ ਚੋਂ ਸੂਪੜਾ ਸਾਫ ਹੋ ਜਾਵੇਗਾ।ਕੇਵਲ ਸਿੰਘ ਢਿੱਲੋਂ ਅਤੇ ਬੀਬੀ ਰਜਿੰਦਰ ਕੌਰ ਭੱਠਲ ਨੇ ਮੂਨਕ ਵਿਖੇ ਚੋਣ ਦਫਤਰ ਦਾ ਉਦਘਾਟਨ ਵੀ ਕੀਤਾ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply