Wednesday, March 4, 2026

ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕੇਵਲ ਸਿੰਘ ਢਿੱਲੋਂ ਦੇ ਹੱਕ `ਚ ਕੀਤਾ ਚੋਣ ਪ੍ਰਚਾਰ

ਲੌਂਗੋਵਾਲ, 5 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ  ਮਾਲੇਰਕੋਟਲਾ ਦੇ ਸਰਹੰਦੀ ਗੇਟ ਵਿਖੇ PUNJ0505201911ਕਾਂਗਰਸ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਹੋਈ ਵਿਸ਼ਾਲ ਰੈਲੀ ਵਿਚ ਸ਼ਮੂਲੀਅਤ ਕਰਕੇ ਉਨ੍ਹਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ।ਪੰਜਾਬ ਕੈਬਿਨੇਟ ਮੰਤਰੀ ਰਜ਼ੀਆ ਸੁਲਤਾਨਾ ਵੀ ਵਿਸ਼ੇਸ਼ ਤੌਰ `ਤੇ ਮੌਜੂਦ ਸਨ।ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਭਾਜਪਾ ਸਰਕਾਰ ਤੇ ਤਿੱਖੇ ਵਾਰ ਕਰਦੇ ਹੋਏ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਭਾਜਪਾ ਸਰਕਾਰ ਨੇ ਦੇਸ਼ ਵਿਚ ਕੋਈ ਵਿਕਾਸ ਨਹੀ ਕਰਵਾਇਆ ਅਤੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਨਾਂ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀ ਕੀਤਾ ਗਿਆ ਅਤੇ ਕਾਂਗਰਸ ਨੇ ਹਮੇਸ਼ਾਂ ਹੀ ਹਰ ਵਰਗ ਲਈ ਸਹੂਲਤਾਂ ਮੁਹੱਈਆ ਕਰਵਾਈਆਂ ਹਨ ਅਤੇ ਜੋ ਵੀ ਜਨਤਾ ਨਾਲ ਵਾਅਦੇ ਕੀਤੇ ਹਨ, ਉਨ੍ਹਾਂ ਵਾਅਦਿਆਂ ਨੂੰ ਪੂਰਾ ਵੀ ਕੀਤਾ ਹੈ। ਪੰਜਾਬ ਵਿਚ ਕਾਂਗਰਸ ਦੀ ਸਰਕਾਰ ਵਲੋਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਗਏ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ।ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਹਰ ਵਰਗ ਦਾ ਖਾਸ ਖਿਆਲ ਰਖਿਆ ਜਾਵੇਗਾ ਤੇ ਕਾਂਗਰਸ ਦੀ ਨਿਆਏ ਸਕੀਮ ਤਹਿਤ ਗਰੀਬ ਪਰਿਵਾਰਾਂ 72,000 ਦੀ ਸਾਲਾਨਾ ਸਹਾਇਤਾ ਦਿੱਤੀ ਜਾਵੇਗੀ।ਮਨਪ੍ਰੀਤ ਸਿੰਘ ਬਾਦਲ ਨੇ ਵਾਅਦਾ ਕੀਤਾ ਕਿ ਮਲੇਰਕੋਟਲਾ ਵਿਖੇ ਇਕ ਮੈਡੀਕਲ ਕਾਲਜ ਸਥਾਪਤ ਵੀ ਕੀਤਾ ਜਾਵੇਗਾ।ਉਹਨਾਂ ਨੇ ਕਿਹਾ ਕਿ ਢੀਂਡਸਾ ਪਰਿਵਾਰ ਨੇ ਪੰਜਾਬ ਤੇ ਕੇਂਦਰ ਸਰਕਾਰ ਵਿੱਚ ਵਜੀਰੀਆਂ ਮਾਣੀਆਂ ਪਰ ਹਲਕੇ ਦੇ ਵਿੱਚ ਵਿਕਾਸ ਲਈ ਕੁੱਝ ਵੀ ਨਹੀਂ ਕੀਤਾ ਅਤੇ ਆਦਮੀ ਪਾਰਟੀ ਖੇਰੂੰ-ਖੇਰੂੰ ਹੋ ਚੁੱਕੀ ਹੈ ਤੇ ਇਹਨਾਂ ਦੇ ਆਗੂਆਂ ਦੀ ਅਸਲ ਸਚਾਈ ਸਭ ਦੇ ਸਾਹਮਣੇ ਆ ਚੁੱਕੀ ਹੈ ਤੇ ਆਉਣ ਵਾਲੀ 19 ਮਈ ਨੂੰ ਆਪ ਦਾ ਦੇਸ਼ ਭਰ ਚੋਂ ਸੂਪੜਾ ਸਾਫ ਹੋ ਜਾਵੇਗਾ ਇਸ ਸਮੇਂ ਸਥਾਨਕ ਕਾਂਗਰਸੀ ਆਗੂ ਅਤੇ ਵੱਡੀ ਗਿਣਤੀ `ਚ ਵਰਕਰ ਹਾਜ਼ਰ ਸਨ ।

Check Also

ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …

Leave a Reply