Saturday, June 13, 2026

ਇਮਾਨ ਸਿੰਘ ਮਾਨ ਨੇ ਪਿਤਾ ਸਿਮਰਨਜੀਤ ਸਿੰਘ ਮਾਨ ਲਈ ਮੰਗੀਆਂ ਵੋਟਾਂ

ਲੌਂਗੋਵਾਲ, 5 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਨੇ ਹਲਕੇ ਸੰਗਰੂਰ ਅੰਦਰ ਚੋਣ ਮੁਹਿੰਮ ਨੂੰ ਤੇਜੀ ਨਾਲ PUNJ0505201914ਆਰੰਭਿਆ ਹੋਇਆ ਹੈ ।ਇਸੇ ਲੜੀ ਤਹਿਤ ਲੌਂਗੋਵਾਲ ਸਰਕਲ ਦੇ ਪਿੰਡਾਂ ਵਿੱਚ ਵੀ ਪਾਰਟੀ ਆਗੂਆਂ ਵਲੋਂ ਪ੍ਰਭਾਵਸ਼ਾਲੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ  ਇਮਾਨ ਸਿੰਘ ਮਾਨ ਅਤੇ ਪਾਰਟੀ ਦੇ ਜਨਰਲ ਸਕੱਤਰ ਅਮਰੀਕ ਸਿੰਘ ਬੱਲੋਵਾਲ ਨੇ ਮੰਡੇਰ ਕਲਾਂ, ਰੱਤੋਕੇ, ਮੰਡੇਰ ਖ਼ੁਰਦ ਅਤੇ ਬੁੱਗਰਾਂ ਆਦਿ ਪਿੰਡਾਂ ਵਿੱਚ ਵਿਸ਼ਾਲ ਇਕੱਠਾਂ ਨੂੰ ਸੰਬੋਧਨ ਕੀਤਾ। ਇਮਾਨ ਸਿੰਘ ਮਾਨ ਨੇ ਜਿੱਥੇ ਆਪਣੇ ਪਿਤਾ ਤੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਲਈ ਵੋਟ ਮੰਗੇ ਉਥੇ ਉਨ੍ਹਾਂ ਨੇ ਆਪਣੇ ਪਿਤਾ ਨੂੰ ਸਮੇਂ ਦੀਆਂ ਸਰਕਾਰਾਂ ਖਾਸ ਕਰ ਅਕਾਲੀ ਸਰਕਾਰ ਵਲੋਂ ਸਰਬਤ ਖ਼ਾਲਸਾ ਵੇਲੇ ਜ਼ਲੀਲ ਕੀਤੇ ਜਾਣ ਦਾ ਖ਼ੁਲਾਸਾ ਵੀ ਕੀਤਾ ਅਤੇ ਕੌਮ ਦੀ ਖ਼ਾਤਰ ਪੁਲਿਸ ਦੇ ਵੱਡੇ ਅਹੁਦੇ ਨੂੰ ਠੋਕਰ ਮਾਰ ਕੇ ਜੇਲ੍ਹਾਂ ਵਿੱਚ ਤਸੀਹੇ ਝੱਲਣ ਦਾ ਜਿਕਰ ਕਰਕੇ ਮੀਟਿੰਗ ਵਿੱਚ ਹਜ਼ਾਰਾਂ ਲੋਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ।ਉਨ੍ਹਾਂ ਨੇ ਕਾਂਗਰਸ ਪਾਰਟੀ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦੀਆਂ ਨਾਕਾਮੀਆਂ ਨੂੰ ਬਾਖ਼ੂਬੀ ਲੋਕਾਂ ਸਾਹਮਣੇ ਰੱਖਿਆ।ਪਿੰਡ ਮੰਡੇਰ ਖੁਰਦ ਦੇ ਕਈ ਪਰਿਵਾਰਾਂ ਨੇ ਅਕਾਲੀ ਦਲ ਅਤੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ (ਅ) ਦਾ ਪੱਲਾ ਫੜਿਆ।
            ਇਸ ਮੌਕੇ ਸਰਕਲ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਿੱਧੂ, ਪ੍ਰੈਸ ਸਕੱਤਰ ਅਮਰਜੀਤ ਸਿੰਘ ਗਿੱਲ, ਜਥੇਦਾਰ ਦਰਸ਼ਨ ਸਿੰਘ, ਪਾਲ ਸਿੰਘ, ਜਥੇਦਾਰ ਛੱਜੂ ਸਿੰਘ, ਜਥੇਦਾਰ ਮੁਖਤਿਆਰ ਸਿੰਘ, ਜਥੇਦਾਰ ਮੇਵਾ ਸਿੰਘ, ਜਥੇਦਾਰ ਨਛੱਤਰ ਸਿੰਘ, ਅੰਗਰੇਜ ਸਿੰਘ, ਜਥੇਦਾਰ ਅਨੂਪ ਸਿੰਘ, ਸਰਪੰਚ ਸਰਜਾ ਸਿੰਘ, ਸਤਨਾਮ ਸਿੰਘ ਸੱਤਾ ਅਤੇ ਵੱਡੀ ਗਿਣਤੀ `ਚ ਲੋਕ ਹਾਜ਼ਰ ਸਨ ।

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …

Leave a Reply