Saturday, April 18, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਬੱਚਿਆਂ ਵਲੋਂ ਸੁਲਤਾਨਪੁਰ ਲੋਧੀ ਦੀ ਧਾਰਮਿਕ ਯਾਤਰਾ

ਅੰਮ੍ਰਿਤਸਰ, 5 ਮਈ – (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ PUNJ0505201915ਗੋਲਡਨ ਐਵੀਨਿਊ ਵੱਲੋਂ ਸ੍ਰੀ ਗੁਰੂ ਨਾਨਕ ਦੇ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਪ੍ਰੋਗਰਾਮਾਂ ਦੀ ਲੜੀ ਤਹਿਤ ਪਿ੍ਰੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਦੀ ਅਗਵਾਈ ਹੇਠ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਦੀ ਧਾਰਮਿਕ ਯਾਤਰਾ ਕੀਤੀ।ਇਸ ਯਾਤਰਾ ਵਿੱਚ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲਿਆ।
             ਸਕੂਲ ਦੇ ਧਾਰਮਿਕ ਸਿੱਖਿਆ ਅਧਿਆਪਕ ਅੰਮ੍ਰਿਤਪਾਲ ਸਿੰਘ ਨੇ ਯਾਤਰਾ ਦੇ ਪਹਿਲੇ ਪੜਾਅ ਗੁਰਦੁਆਰਾ ਸੰਤਘਾਟ ਦੇ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਾਇਆ।ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਸਾਹਿਬ ਇਸ ਸਥਾਨ `ਤੇ ਤਿੰਨ ਦਿਨ ਡੂੰਘੀ ਵਿਚਾਰ ਚਰਚਾ ਕਰਨ ਤੋਂ ਬਾਅਦ ਪ੍ਰਗਟ ਹੋਏ ਅਤੇ ਉਨਾਂ ਉਚਾਰਿਆ ‘ਨਾ ਕੋਈ ਹਿੰਦੂ ਅਤੇ ਨਾ ਮੁਸਲਮਾਨ’। ਇਸ ਉਚਾਰਨ ਨੇ ਭਾਰਤੀ ਲੋਕਾਂ ਦੀ ਸੋਚ ਨੂੰ ਬਦਲ ਕੇ ਰੱਖ ਦਿੱਤਾ। ਇਸੇ ਸਥਾਨ `ਤੇ ਗੁਰੂ ਜੀ ਨੇ ਮੂਲ ਮੰਤਰ ਦੀ ਬਾਣੀ ਦੀ ਵੀ ਰਚਨਾ ਕੀਤੀ।ਉਪਰੰਤ ਸਤਿਗੁਰੂ ਨਾਨਕ ਪਾਤਸ਼ਾਹ ਜੀ ਦੇ ਘਰ ਗਏ ਜਿੱਥੇ ਗੁਰੂ ਜੀ ਦੇ ਪੁੱਤਰਾਂ ਸ੍ਰੀ ਚੰਦ ਜੀ ਅਤੇ ਲਖਮੀ ਦਾਸ ਜੀ ਦਾ ਜਨਮ ਹੋਇਆ। ਉਨਾਂ ਨੇ ਗੁਰਦੁਆਰਾ ਗੁਰੂ ਕਾ ਬਾਗ ਦੇ ਦਰਸ਼ਨ ਕੀਤੇ ਗਏ। ਯਾਤਰਾ ਦਾ ਅਗਲਾ ਪੜਾਅ ਗੁਰਦੁਆਰਾ ਕੋਠੜੀ ਸਾਹਿਬ ਸੀ ਜਿੱਥੇ ਸਤਿਗੁਰੂ ਨਾਨਕ ਪਾਤਸ਼ਾਹ ਜੀ ਦੇ ਮੋਦੀਖਾਨੇ ਦੇ ਹਿਸਾਬ ਕਿਤਾਬ ਪ੍ਰਤੀ ਸ਼ਿਕਾਇਤ ਦਾ ਲੇਖਾ-ਜੋਖਾ ਹੋਇਆ।ਸ਼ਿਕਾਇਤ ਕਰਨ ਵਾਲਿਆਂ ਨੂੰ ਉਦੋਂ ਸ਼ਰਮਿੰਦਾ ਹੋਣਾ ਪਿਆ, ਜਦੋਂ ਸਤਿਗੁਰੂ ਜੀ ਦੇ ਖਾਤੇ ਵਿੱਚ ਸੱਤ ਸੌ ਵੀਹ ਰੁਪਏ ਵੱਧ ਨਿਕਲੇ।ਉਪਰੰਤ ਵਿਦਿਆਰਥੀਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਨਾਲ ਸੰਬੰਧਤ ਗੁਰਦੁਆਰਾ ਸਿਹਰਾ ਸਾਹਿਬ ਦੇ ਦਰਸ਼ਨ ਕੀਤੇ।ਇਥੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਸਿਹਰਾਬੰਦੀ ਕੀਤੀ ਗਈ ਸੀ। ਯਾਤਰਾ ਦਾ ਅਗਲਾ ਪੜਾਅ ਗੁਰਦੁਆਰਾ ਬੇਰ ਸਾਹਿਬ ਸੀ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਅੰਮ੍ਰਿਤ ਵੇਲੇ ਹਰ ਰੋਜ਼ ਸੰਗਤਾਂ ਨੂੰ ਅਕਾਲ ਪੁਰਖ ਨਾਲ ਜੋੜਦੇ ਸਨ। ਇਸੇ ਅਸਥਾਨ `ਤੇ ਹੀ ਸਤਿਗੁਰੂ ਜੀ ਵੇਈਂ ਨਦੀ `ਚ ਅਲੋਪ ਹੋਏ ਸਨ।ਇਸ ਅਸਥਾਨ ਤੇ ਹੈਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ ਨੇ ਗੁਰੂ ਨਾਨਕ ਸਾਹਿਬ ਦੇ ਜੀਵਨ ਬਾਰੇ ਬੱਚਿਆਂ ਨੂੰ ਦੱਸਿਆ ।
    ਉਪਰੰਤ ਯਾਤਰਾ ਗੁਰਦੁਆਰਾ ਹੱਟ ਸਾਹਬ ਪਹੁੰਚੀ। ਇਹ ਉਹ ਪਾਵਨ ਅਸਥਾਨ ਹੈ ਜਿੱਥੇ ਸਤਿਗੁਰੂ ਜੀ ਮੋਦੀ ਦੀ ਕਾਰ ਕਰਦੇ ਅਤੇ ਲੋੜਵੰਦਾਂ ਦੀ ਸਹਾਇਤਾ ਕਰਦੇ ਤੇ ਤੇਰਾ ਤੇਰਾ ਕਹਿ ਕੇ ਪਰਮਾਤਮਾ ਦਾ ਨਾਮ ਜਪਦੇ ਹੋਏ ਅਨਾਜ ਤੋਲਦੇ ਸਨ।ਸਾਰੇ ਗੁਰਦੁਆਰਿਆਂ ਦੇ ਦਰਸ਼ਨ ਕਰਕੇ ਯਾਤਰਾ ਸ਼ਾਮ ਤੱਕ ਵਾਪਸ ਅੰਮ੍ਰਿਤਸਰ ਪੁੱਜੀ।ਸਕੂਲ ਦੇ ਮੈਂਬਰ ਇੰਚਾਰਜ਼ ਅਜੀਤ ਸਿੰਘ ਬਸਰਾ ਅਤੇ ਜਸਪਾਲ ਸਿੰਘ ਢਿਲੋੋਂ ਨੇ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਅਰਥੀਆਂ ਨੂੰ ਯਾਤਰਾ ਦੀ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਅਜੋਕੀ ਨਵੀਂ ਪੀੜੀ੍ਹ ਨੂੰ ਆਪਣੇ ਧਰਮ ਅਤੇ ਵਿਰਸੇ ਦੀ ਜਾਣਕਾਰੀ ਦੇਣਾ ਸਾਡਾ ਫ਼ਰਜ਼ ਹੈ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply