ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਪਿੰਡ ਸੁਲਤਾਨਵਿੰਡ ਵਿਖੇ ਹੋਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਸਰ ਤੋਂ ਅਕਾਲੀ-
ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਲੋਕ ਝੂਠੇ ਵਾਅਦੇ ਕਰ ਕੇ ਸੱਤਾ `ਚ ਆਈ ਕਾਂਗਰਸ ਸਰਕਾਰ ਦੀਆਂ ਚਾਲਾਂ ਤੋਂ ਸੁਚੇਤ ਰਹਿਣ।ਕੌਰ ਕਮੇਟੀ ਮੈਂਬਰ ਅਤੇ ਹਲਕਾ ਦੱਖਣੀ ਤੋਂ ਅਕਾਲੀ ਦਲ ਦੇ ਇੰਚਾਰਜ਼ ਤਲਬੀਰ ਸਿੰਘ ਗਿੱਲ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਨੇ ਕੇਂਦਰੀ ਮੰਤਰੀ ਪੁਰੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ਼ ਕੀਤੀ।
ਇਸ ਮੌਕੇ ਪੂਰਨ ਸਿੰਘ ਮੱਤੇਵਾਲ, ਜਰਮਨਜੀਤ ਸਿੰਘ ਸੁਲਤਾਨਵਿੰਡ, ਮਨਪ੍ਰੀਤ ਸਿੰਘ ਮਾਹਲ, ਮੈਂਬਰ ਸ਼੍ਰੋਮਣੀ ਕਮੇਟੀ ਬਾਵਾ ਸਿੰਘ ਗੁਮਾਨਪੁਰਾ, ਮਿਲਾਪ ਸਿੰਘ ਸੁਲਤਾਨਵਿੰਡ, ਹਰਜਿੰਦਰ ਸਿੰਘ ਸੁਲਤਾਨਵਿੰਡ, ਗੁਰਮੇਜ ਸਿੰਘ ਬੱਬੀ, ਅਮਰੀਕ ਸਿੰਘ ਲਾਲੀ, ਨੰਬਰਦਾਰ ਜਸਬੀਰ ਸਿੰਘ ਮਾਹਲ, ਬੀਬੀ ਰਾਜਵਿੰਦਰ ਕੌਰ, ਬੀਬੀ ਕਿਰਨਜੀਤ ਕੌਰ, ਕਵਲਜੀਤ ਸਿੰਘ ਗੁਰੂਵਾਲੀ, ਦਲਜੀਤ ਸਿੰਘ ਚਾਹਲ, ਮੁਖਤਿਆਰ ਸਿੰਘ ਖਾਲਸਾ, ਅਵਤਾਰ ਸਿੰਘ ਟਰੱਕਾਂ ਵਾਲੇ, ਡਾ. ਗਰਿੰਦਰ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media