ਭੀਖੀ/ਮਾਨਸਾ, 6 ਮਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਚੋਣਾ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤੇ ਦੀਆਂ ਹਦਾਇਤਾਂ ਨੂੰ ਜ਼ਿਲ੍ਹੇ ਅੰਦਰ ਪੂਰੀ ਤਰ੍ਹਾਂ
ਲਾਗੂ ਕਰਨ ਅਤੇ ਆਮ ਜਨਤਾ ਦੇ ਮਨ ਵਿਚ ਪੁਲਿਸ ਪ੍ਰਤੀ ਵਿਸ਼ਵਾਸ ਪੈਦਾ ਕਰਨ ਲਈ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਨਾ ਦੀਆਂ ਹਦਾਇਤਾਂ ਅਤੇ ਐਸ.ਪੀ. ਸ਼੍ਰੀ ਕੁਲਦੀਪ ਸਿੰਘ ਸੋਹੀ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸ਼ਨ ਦੀਆਂ ਟੁਕੜੀਆਂ ਵੱਲੋਂ ਮਾਨਸਾ ਵਿਖੇ ਫਲੈਗ ਮਾਰਚ ਕੱਢਿਆ ਗਿਆ।ਕੱਢੇ ਗਏ ਇਸ ਫਲੈਗ ਮਾਰਚ ਰਾਹੀਂ ਪੁਿਲਸ ਪ੍ਰਸਾਸ਼ਨ ਨੇ ਲੋਕਾਂ ਨੂੰ ਚੋਣਾਂ ਦੌਰਾਨ ਅਮਨ-ਸ਼ਾਂਤੀ ਬਹਾਲ ਰੱਖਣ ਦਾ ਸੁਨੇਹਾ ਦਿੱਤਾ। ਐਸ.ਐਸ.ਪੀ ਖੁਰਾਨਾ ਨੇ ਲੋਕਾਂ ਨੂੰ ਬਿਨ੍ਹਾਂ ਕਿਸੇ ਡਰ ਅਤੇ ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।
ਐਸ.ਪੀ ਸੋਹੀ ਨੇ ਕਿਹਾ ਕਿ ਐਸ.ਐਸ.ਪੀ ਮਾਨਸਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 19 ਮਈ ਨੂੰ ਪੈਣ ਵਾਲੀਆਂ ਲੋਕ ਸਭਾ ਵੋਟਾਂ ਦੌਰਾਨ ਸੁਰੱਖਿਆ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਫ-ਸੁਥਰੇ ਮਾਹੌਲ ਵਿਚ ਵੋਟ ਪ੍ਰਕ੍ਰਿਰਿਆ ਨੇਪਰੇ ਚਾੜ੍ਹੀ ਜਾਵੇਗੀ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਚੋਣਾਂ ਕਰਵਾਈਆਂ ਜਾਣਗੀਆਂ ਅਤੇ ਕਿਸੇ ਵੀ ਅਸਮਾਜਿਕ ਤੱਤਾਂ ਨੂੰ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ।
ਇਹ ਫਲੈਗ ਮਾਰਚ ਥਾਣਾ ਸਿਟੀ-2 ਤੋਂ ਸ਼ੁਰੂ ਹੋ ਕੇ ਬੱਸ ਸਟੈਂਡ, ਮੇਨ ਬਜ਼ਾਰ, ਗਊਸ਼ਾਲਾ ਰੋਡ, ਵਾਟਰ ਵਰਕਸ ਰੋਡ, ਜਵਾਹਰਕੇ ਰੋਡ, ਬਾਰਾ ਹੱਟਾ ਚੋਂਕ ਤੋਂ ਹੁੰਦੇ ਹੋਏ ਭੈਣੀ ਬਾਘਾ, ਖੋਖਰ ਕਲਾਂ ਅਤੇ ਖੋਖਰ ਖੁਰਦ ਤੱਕ ਗਿਆ। ਫਲੈਗ ਮਾਰਚ ਦੌਰਾਨ ਲੋਕਾਂ ਨੂੰ ਕਿਸੇ ਤੋਂ ਵੀ ਡਰਨ-ਘਬਰਾਉਣ ਦੀ ਜ਼ਰੂਰਤ ਨਹੀਂ ਅਤੇ ਜੇਕਰ ਕੋਈ ਵਿਅਕਤੀ ਉਨ੍ਹਾਂ `ਤੇ ਦਬਾਅ ਬਣਾਉਣ ਜਾਂ ਕੋਈ ਲਾਲਚ ਦੇਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਤੁਰੰਤ ਪੁਲਿਸ ਨੂੰ ਇਸਦੀ ਇਤਲਾਹ ਕੀਤੀ ਜਾਵੇ।
ਇਸ ਮੌਕੇ ਡੀ.ਐਸ.ਪੀ ਬਲਜਿੰਦਰ ਸਿੰਘ ਪਨੂੰ, ਐਸ.ਐਚ.ਓ ਥਾਣਾ ਸਿਟੀ 1 ਰਜਿੰਦਰ ਪਾਲ ਸਿੰਘ, ਐਸ.ਐਚ.ਓ ਥਾਣਾ ਸਿਟੀ 2 ਸਰਬਜੀਤ ਕੌਰ ਅਤੇ ਐਸ.ਐਚ.ਓ ਥਾਣਾ ਭੀਖੀ ਅਮਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ `ਚ ਪੁਲਿਸ ਮੁਲਾਜ਼ਮ ਮੌਜੂਦ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media