ਜ਼ਿਲ੍ਹੇ ਦੀਆਂ ਮੰਡੀਆਂ ’ਚ 539301 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ
ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ
ਬੀਤੀ ਸ਼ਾਮ ਤੱਕ 539301 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 535482 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਅਤੇ 201727 ਮੀਟ੍ਰਿਕ ਟਨ ਕਣਕ ਦੀ ਲਿਫ਼ਟਿੰਗ ਵੀ ਕਰਵਾਈ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 573 ਕਰੋੜ 15 ਲੱਖ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ। ਉਨ੍ਹਾਂ ਅਧਿਕਾਰੀਆਂ ਨੰੂ ਆਦੇਸ਼ ਦਿੱਤੇ ਹਨ ਕਿ ਜ਼ਿਲ੍ਹੇ ਅੰਦਰ ਚੱਲ ਰਹੀ ਕਣਕ ਦੀ ਖਰੀਦ ਦੌਰਾਨ ਅਨਾਜ ਮੰਡੀਆਂ ’ਚ ਬਾਰਦਾਨੇ ਅਤੇ ਲਿਫਟਿੰਗ ਦੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ, ਤਾਂ ਜੋ ਮੰਡੀਆਂ ’ਚ ਕਣਕ ਦੀ ਫ਼ਸਲ ਵੇਚਣ ਆਏ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਕੋਈ ਸਾਹਮਣਾ ਨਾ ਕਰਨਾ ਪਵੇ।ਜ਼ਿਲ੍ਹੇ ਅੰਦਰ ਚੱਲ ਰਹੀ ਕਣਕ ਦੀ ਖਰੀਦ ਬਾਰੇ ਹੋਰ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਵੱਖ ਵੱਖ ਏਜੰਸੀਆਂ ਜਿਵੇਂ ਕਿ ਪਨਗ੍ਰੇਨ ਨੇ 105684 ਮੀਟ੍ਰਿਕ ਟਨ, ਮਾਰਕਫੈਡ ਨੇ 113004 ਮੀਟ੍ਰਿਕ ਟਨ, ਪਨਸਪ ਵਲੋਂ 86205 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 70455 ਮੀਟ੍ਰਿਕ ਟਨ, ਪੰਜਾਬ ਐਗਰੋ ਨੇ 67696 ਮੀਟ੍ਰਿਕ ਟਨ ਅਤੇ ਐਫ਼.ਸੀ.ਆਈ ਨੇ 84685 ਅਤੇ ਵੱਖ ਵੱਖ ਟਰੇਡਰਜ਼ ਵੱਲੋਂ 7753 ਮੀਟ੍ਰਿਕ ਟਨ ਖ਼ਰੀਦ ਕੀਤੀ ਗਈ ਹੈ।
Punjab Post Daily Online Newspaper & Print Media