Friday, March 6, 2026

ਡਾਇਟ ਕਾਲਜ ਵੇਰਕਾ ਵਿਖੇ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲਾ ਅੰਮਿ੍ਰਤਸਰ ਅੰਦਰ ਚਲਾਈ ਜਾ ਰਹੀ PUNJ0605201906ਸਵੀਪ ਮੁਹਿੰਮ ਤਹਿਤ ਸਥਾਨਕ ਡਾਇਟ ਕਾਲਜ ਵੇਰਕਾ ਵਿਖੇ 93.4 ਐਫ:ਐਮ ਰੇਡੀਓ ਦੀ ਸਹਾਇਤਾ ਨਾਲ  ਵੋਟਰ ਜਾਗਰੂਕਤਾ ਸੈਮੀਨਾਰ ਕਰਾਇਆ ਗਿਆ ਜਿਸ ਵਿੱਚ ਅੰਮ੍ਰਿਤਸਰ ਸਵੀਪ ਦੇ ਬਰਾਂਡ  ਅੰਬੈਸਡਰ ਆਰ.ਜੇ ਰਾਹੁਲ ਨੇ ਭਾਗ ਲਿਆ।ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਦੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਸੁਮਨ ਬਾਲਾ ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ 19 ਮਈ ਨੂੰ ਲੋਕ ਸਭਾ ਚੋਣਾਂ ਦੌਰਾਨ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ ਅਤੇ ਭਾਰਤ ਦੇ ਲੋਕਤੰਤਰ ਦੀਆਂ ਜੜ੍ਹਾਂ ਨੂੰ ਹੋਰ ਮਜਬੂਤ ਕਰੇ।ਉਨਾਂ ਕਿਹਾ ਕਿ ਵੋਟ ਪਾਉਣੀ ਹਰ ਵੋਟਰ ਦਾ ਫਰਜ ਹੈ ਅਤੇ ਸਾਨੂੰ ਇਹ ਆਪਣੀ ਡਿਊਟੀ ਸਮਝਣੀ ਚਾਹੀਦੀ ਹੈ।ਸ੍ਰੀਮਤੀ ਬਾਲਾ ਨੇ ਦੱਸਿਆ ਕਿ ਚੋਣਾਂ ਦੌਰਾਨ ਵੋਟਰਾਂ ਦੀ ਸਹੂਲਤ ਲਈ ਚੋਣ ਕਮਿਸ਼ਨ ਵਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਵੋਟਰਾਂ ਨੂੰ ਵੋਟ ਪਾਉਣ ਸਮੇਂ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।ਉਨਾਂ ਨੌਜਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰਨ।
    ਇਸ ਮੌਕੇ ਵਿਦਿਆਰਥੀਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਅਤੇ ਇਨਾਂ ਮਸ਼ੀਨਾਂ ਰਾਹੀਂ ਵੋਟ ਪਾਉਣ ਦੀ ਵਿਧੀ ਬਾਰੇ ਵੀ ਜਾਣਕਾਰੀ ਦਿੱਤੀ ਵਿਦਿਆਰਥੀਆਂ ਨੇ ਸਮੁੱਚੀ ਚੋਣ ਪਕਿਰਿਆ ਬਾਰੇ ਬੜੀ ਉਤਸੁਕਤਾ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਆਪਣੀਆਂ ਵੋਟਾਂ ਪਾਉਣ ਦਾ ਨਿਸ਼ਚਾ ਵੀ ਦੁਹਰਾਇਆ।ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਨੇ ਦਸਿਆ ਕਿ ਸਾਡੇ ਸੰਵਿਧਾਨ ਨੇ ਸਾਨੂੰ ਵੋਟ ਦਾ ਹੱਕ ਦਿਤਾ ਹੋਇਆ ਹੈ ਅਤੇ ਹਰੇਕ ਵੋਟਰ ਦਾ ਫਰਜ ਬਣਦਾ ਹੈ ਕਿ ਉਹ ਆਪਣਾ ਕਰਤਵ ਸਮਝ ਕੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਵੋਟਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਟੋਲ ਫ੍ਰੀ ਨੰਬਰ 1950 ਤੇ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੋਟਰ ਹੈਲਪ ਲਾਈਨ ਐਪ ਡਾਊਨਲੋਡ ਕਰਨ ਦੀ ਵਿਧੀ ਬਾਰੇ ਵੀ ਦੱਸਿਆ ਕਿ ਵਿਦਿਆਰਥੀਆਂ ਦੇ ਮੋਬਾਇਲਾਂ ਵਿਚ ਇਹ ਐਪ ਡਾਉਨਲੋਡ ਵੀ ਕਰਵਾਇਆ।
     ਇਸ ਮੌਕੇ ਸਵੀਮ ਟੀਮ ਦੇ ਅਵਤਾਰ ਸਿੰਘ, ਸ੍ਰੀਮਤੀ ਮੁਨੀਸ਼ ਕੁਮਾਰ, ਪੰਕਜ ਸ਼ਰਮਾ ਤੋਂ ਇਲਾਵਾ ਕਾਲਜ ਦੇ ਪ੍ਰਿੰਸੀਪਲ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply