ਜੰਡਿਆਲਾ ਗੁਰੂ, 6 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਲੋਕ ਸਭਾ ਹਲਕਾ ਖਡੂਰ ਸਾਹਿਬ ਅਤੇ ਅੰਮ੍ਰਿਤਸਰ ਦੀ ਸਾਂਝੀ ਜੰਡਿਆਲਾ ਗੁਰੂ ਵਿੱਚ ਕੀਤੀ ਗਈ ਰੈਲੀ ਵਿਚ ਕਾਂਗਰਸੀ ਵਰਕਰਾਂ ਦੇ ਠਾਠਾਂ ਮਾਰਦੇ ਇਕੱਠ ਨੇ ਇਹ ਸਾਬਤ ਕਰ ਦਿੱਤਾ ਕਿ ਮਾਝੇ ਦੀਆਂ ਦੋਨਾਂ ਸੀਟਾਂ ਖਡੂਰ ਸਾਹਿਬ ਅਤੇ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨਗੇ। 
ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਰਾਜਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੋਂਸਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰੇ ਪੰਡਾਲ ਵਿੱਚ ਜਨਤਾ ਦੇ ਸਵਾਲਾਂ ਦਾ ਜਵਾਬ ਦੇ ਕੇ ਵਿਰੋਧੀਆਂ ਦੇ ਮੂੰਹ `ਤੇ ਕਰਾਰੀ ਚਪੇੜ ਮਾਰੀ ਹੈ।ਉਹਨਾਂ ਨੇ ਕਿਹਾ ਕਿ ਅਕਾਲੀ ਭਾਜਪਾ ਅਤੇ ਆਮ ਆਦਮੀ ਪਾਰਟੀ ਵਲੋਂ ਇਹ ਪ੍ਰਚਾਰ ਕੀਤਾ ਜਾ ਰਿਹਾ ਸੀ ਕਿ ਕਾਂਗਰਸੀ ਆਗੂ ਜਨਤਾ ਦੇ ਸਵਾਲਾਂ ਦਾ ਜਵਾਬ ਨਹੀਂ ਦੇ ਪਾ ਰਹੇ, ਪਰ ਇਸ ਚੁਣੌਤੀ ਨੂੰ ਸਵੀਕਾਰ ਕਰਦੇ ਹੋਏ ਖੁਦ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਹਰ ਇਕ ਸਵਾਲ ਦਾ ਜਵਾਬ ਦਿੱਤਾ ਗਿਆ।ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਵਲੋਂ ਜਨਤਾ ਕੋਲੋ ਸਵਾਲਾਂ ਦੀਆਂ ਪਰਚੀਆਂ ਲੈ ਕੇ ਮੁੱਖ ਮੰਤਰੀ ਨੂੰ ਦਿੱਤੀਆਂ ਜਾ ਰਹੀਆਂ ਸਨ ਅਤੇ ਮੁੱਖ ਮੰਤਰੀ ਨੇ ਦਰਜਨਾਂ ਸਵਾਲਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਨੌਜਵਾਨਾਂ ਨੂੰ 1.5 ਲੱਖ ਦੇ ਕਰੀਬ ਸਮਾਰਟ ਫੋਨ ਚੋਣਾਂ ਤੋਂ ਤੁਰੰਤ ਬਾਅਦ ਦਿੱਤੇ ਜਾਣਗੇ।ਰਾਜਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੋਂਸਲ ਵਲੋਂ ਰੈਲੀ ਦੌਰਾਨ ਵੱਖ ਵੱਖ ਇਲਾਕਿਆਂ ਤੋਂ ਪਹੁੰਚੇ ਹਜਾਰਾਂ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ ਗਿਆ।
ਇਸ ਦੌਰਾਨ ਮਲਹੋਤਰਾ ਦੇ ਨਾਲ ਨਗਰ ਕੌਂਸਲ ਪ੍ਰਧਾਨ ਸ਼੍ਰੀਮਤੀ ਮਮਤਾ ਰਾਣੀ ਦੇ ਪਤੀ ਅਮਰਜੀਤ ਸਿੰਘ, ਰਣਧੀਰ ਸਿੰਘ ਮਲਹੋਤਰਾ ਕੋਂਸਲਰ, ਵਿਕਾਸਪਾਲ ਪਾਸੀ ਯੂਥ ਕਾਂਗਰਸੀ ਆਗੂ, ਮਨਜੀਤ ਸਿੰਘ ਗਰੋਵਰ, ਮਨਜਿੰਦਰ ਸਿੰਘ ਹੈਪੀ ਚੇਅਰਮੈਨ, ਹਰਭਜਨ ਸਿੰਘ, ਰਾਕੇਸ਼ ਕੁਮਾਰ ਰਿੰਪੀ ਸਾਬਕਾ ਕੋਂਸਲਰ, ਸੋਨੂੰ ਚੋਪੜਾ, ਅਰਵਿੰਦਰ ਸਿੰਘ ਆਦਿ ਮੌਜੂਦ ਸਨ ।
Check Also
ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …
Punjab Post Daily Online Newspaper & Print Media