ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚਲ ਰਹੇ ਵਿੱਦਿਅਕ ਅਦਾਰੇ ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ 10ਵੀਂ ਬੋਰਡ ਦੀ ਪ੍ਰੀਖਿਆ ਦੇ ਸ਼ਾਨਦਾਰ ਨਤੀਜੇ ਪੇਸ਼ ਕਰਦਿਆਂ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀਆਂ ’ਚ ਮਹਿਤਾਬ ਕੌਰ ਅਤੇ ਰਵਲੀਨ ਕੌਰ ਨੇ 97%, ਰੀਆ 96.8%, ਮਹਿਕ ਸੈਣੀ ਨੇ 96%, ਜਸਪ੍ਰੀਤ ਕੌਰ ਅਤੇ ਗੁਰਮੀਤ ਸਿੰਘ 95.4% ਅਤੇ ਹਰਮਨਜੀਤ ਸਿੰਘ ਨੇ 95% ਅੰਕ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ।
ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਦੁਆਰਾ ਪ੍ਰੀਖਿਆ ’ਚ ਹਾਸਲ ਕੀਤੇ ਗਏ 100 ਫ਼ੀਸਦੀ ਨਤੀਜੇ ’ਤੇ ਮੁਬਾਰਕਬਾਦ ਦਿੰਦਿਆ ਉਕਤ ਖ਼ਾਲਸਾ ਪਬਲਿਕ ਸਕੂਲ ਦੇ ਪ੍ਰਿੰਸੀਪਲ ਏ.ਐਸ ਗਿੱਲ ਅਤੇ ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਪ੍ਰਿੰਸੀਪਲ ਗੁਰਜੀਤ ਸਿੰਘ ਸੇਠੀ ਅਤੇ ਸਮੂਹ ਸਕੂਲ ਸਟਾਫ਼ ਦੀ ਸ਼ਲਾਘਾ ਕੀਤੀ।
ਖ਼ਾਲਸਾ ਪਬਲਿਕ ਸਕੂਲ ਦੇ ਪ੍ਰਿੰ. ਏ.ਐਸ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ਕੁਲ 137 ਵਿਦਿਆਰਥੀਆਂ ਨੇ ਪ੍ਰੀਖਿਆ ਦੇ ਕੇ ਪਾਸ ’ਚ ਆਪਣਾ ਨਾਮ ਦਰਜ ਕਰਵਾਇਆ।ਉਨ੍ਹਾਂ ਕਿਹਾ ਕਿ 7 ਵਿਦਿਆਰਥੀਆਂ ਨੇ 95 ਤੋਂ ਵਧੇਰੇ ਅਤੇ 19 ਵਿਦਿਆਰਥੀਆਂ ਨੇ 90 ਤੋਂ ਵਧੇਰੇ ਅੰਕ ਹਾਸਲ ਕੀਤੇ।
ਇਸੇ ਤਰ੍ਹਾਂ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਪ੍ਰਿੰ: ਸੇਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ’ਚ ਜਸਨੂਰ ਕੌਰ ਨੇ 88.2 ਫ਼ੀਸਦੀ, ਉਪਰੀਤ ਕੌਰ ਨੇ 85.8 ਫ਼ੀਸਦੀ ਅਤੇ ਕਰਮਨਪ੍ਰੀਤ ਸਿੰਘ 84.6 ਪ੍ਰਤੀਸ਼ਤ ਨਾਲ ਕ੍ਰਮਵਾਰ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਜਦ ਕਿ ਜਸਸਿਮਰਨ ਸਿੰਘ ਨੇ 77.6 ਫ਼ੀਸਦੀ ਅਤੇ ਚੰਦਰ ਨੇ 75.6 ਫ਼ੀਸਦੀ ਨਾਲ ਕ੍ਰਮਵਾਰ ਚੌਥਾ ਤੇ ਪੰਜਵਾਂ ਸਥਾਨ ਹਾਸਲ ਕੀਤਾ।ਉਕਤ ਸਕੂਲਾਂ ਦੇ ਪ੍ਰਿੰਸੀਪਲ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਅਗਾਂਹ ਹੋਰ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕਰਦਿਆਂ ਸਟਾਫ਼ ਦੀ ਮਿਹਨਤ ਨੂੰ ਸਲਾਹਿਆ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …