ਲੌਂਗੋਵਾਲ, 7 ਮਈ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੌਮੀ ਲੋਕ ਅਦਾਲਤ 13 ਜੁਲਾਈ ਨੂੰ ਲਗਾਈ ਜਾਣੀ ਹੈ ਅਤੇ ਕੌਮੀ ਲੋਕ ਅਦਾਲਤ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਮਿਆਰੀ ਉਪਰਾਲੇ ਕੀਤੇ ਜਾਣ।ਇਹ ਹਦਾਇਤ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬੀ.ਐਸ ਸੰਧੂ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਇੱਕ ਮੀਟਿੰਗ ਦੌਰਾਨ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ ਕਿ੍ਰਮੀਨਲ ਕੰਪਾਉਂਡਏਬਲ ਓਫੈਂਸੀਜ਼, ਐੇਨ.ਆਈ ਐਕਟ ਕੇਸ ਅੰਡਰ ਸੈਕਸ਼ਨ-138, ਬੈਂਕ ਰਿਕਵਰੀ ਕੇਸ, (ਐਮ.ਏ.ਸੀ.ਟੀ ਕੇਸ), ਵਿਆਹਾਂ ਸਬੰਧੀ ਵਿਵਾਦ, ਮਜ਼ਦੂਰੀ ਦੇ ਵਿਵਾਦ, ਭੂਮੀ ਐਕੁਆਇਰ ਕਰਨ ਸਬੰਧੀ ਕੇਸ, ਬਿਜਲੀ ਤੇ ਪਾਣੀ ਦੇ ਬਿੱਲ (ਐਕਸਕਲੁਡਿੰਗ ਨੋਨ-ਕੰਪਾਉਂਡਏਬਲ ਥੈਫਟ ਕੇਸ), ਸਰਵਿਸਿਜ਼ ਮੈਟਰ ਰਿਲੈਟਿੰਗ ਟੂ ਪੇਅ ਐਂਡ ਅਲਾਊਂਸ ਐਂਡ ਰਿਟਰਾਇਲ ਬੈਨੇਫਿਟਜ਼, ਮਾਲੀਆ ਕੇਸ, ਹੋਰ ਦੀਵਾਨੀ ਕੇਸ (ਰੈਂਟ, ਈਜ਼ਮੈਂਟਰੀ ਰਾਈਟਜ਼, ਇੰਜਕਸ਼ਨ ਸੂਟਜ਼, ਸਪੈਸਿਫਿਕ) ਰੱਖੇ ਜਾਣਗੇ।ਉਨ੍ਹਾਂ ਕਿਹਾ ਕਿ ਜੋ ਵੀ ਕੇਸ ਰਾਜ਼ੀਨਾਮੇ ਦੇ ਆਧਾਰ ’ਤੇ ਨਿਬੇੜੇ ਜਾ ਸਕਦੇ ਹਨ, ਉਹ ਆਉਣ ਵਾਲੀ ਲੋਕ ਅਦਾਲਤ ਵਿੱਚ ਨਿਬੇੜੇ ਜਾਣਗੇ।
ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਉਹ ਕੌਮੀ ਲੋਕ ਅਦਾਲਤ ਵਿੱਚ ਲਗਾਉਣ ਵਾਲੇੇ ਕੇਸ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਿੱਚ ਪੇਸ਼ ਕਰਨ ਤਾਂ ਜੋ ਇਹ ਸਾਰੇ ਕੇਸ ਕੋਮੀ ਲੋਕ ਅਦਾਲਤ ਵਿਚ ਨਿਬੇੜੇ ਜਾਣ।ਸ਼੍ਰੀਮਤੀ ਨੀਤਿਕਾ ਵਰਮਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਾਰੇ ਮੈਂਬਰਾਂ ਨੂੰ ਕੌਮੀ ਲੋਕ ਅਦਾਲਤ ਦੇ ਲਾਭਾਂ ਸਬੰਧੀ ਜਾਣੂ ਕਰਵਾਇਆ।
ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਜਸਜੀਤ ਸਿੰਘ ਭਿੰਡਰ, ਸੀ.ਜੇ.ਐਮ ਸੰਗਰੂਰ ਅਜੀਤਪਾਲ ਸਿੰਘ, ਜ਼ਿਲ੍ਹਾ ਅਟਾਰਨੀ ਹਰਿੰਦਰ ਸੂਦ, ਗਗਨਦੀਪ ਸਿੰਘ ਸਿਬੀਆ ਪ੍ਰਧਾਨ ਬਾਰ ਐਸੋਸੀਏਸ਼ਨ, ਡੀ.ਐਸ.ਪੀ ਦਲਜੀਤ ਸਿੰਘ ਵਿਰਕ ਵੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …