ਲੌਂਗੋਵਾਲ, 7 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਝਟਕਾ ਦਿੰਦਿਆਂ ਪਿੰਡ ਸਤੌਜ ਦੇ ਸੀਨੀਅਰ ਆਪ ਵਰਕਰ
ਕੋਚੀ ਭੰਮ, ਹਰਵਿੰਦਰ ਰਿਸ਼ੀ, ਮੰਗੂ ਸਿੰਘ, ਅਨਿਲ ਗਰਗ,ਚਰਨਜੀਤ ਭੰਮ,ਸਿੰਦਰ ਗੋਇਲ, ਮੰਗੂ ਗੋਇਲ, ਸੰਜੀਵ ਗਰਗ, ਵੀਰਭਾਨ ਗਰਗ, ਸੁਨੀਲ ਗਰਗ ਸਮੇਤ ਅਨੇਕਾਂ ਵਰਕਰਾਂ ਨੇ ਸੰਗਰੂਰ ਲੋਕ ਸਭਾ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਸਪੁੱਤਰ ਕਰਨ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦਾ ਪੱਲਾ ਫੜਿਆ।ਇਸ ਮੌਕੇ ਕਾਂਗਰਸ ਵਿੱਚ ਸ਼ਾਮਲ ਹੋਏ ਵਰਕਰਾਂ ਨੇ ਕਿਹਾ ਕਿ ਉਹ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਸਫਲ ਬਣਾਉਣ ਲਈ ਦਿਨ ਰਾਤ ਮਿਹਨਤ ਕਰਨਗੇ ਅਤੇ ਉਨ੍ਹਾਂ ਨੂੰ ਹਲਕੇ ਵਿਚੋਂ ਵੱਡੀ ਲੀਡ ਨਾਲ ਜਿੱਤਾ ਕੇ ਪਾਰਲੀਮੈਂਟ `ਚ ਭੇਜਣਗੇ ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media