ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਸੀਨੀਅਰ ਸੈਕੰਡਰੀ ਪਬਲਿਕ ਸਕੂਲ (ਬਰਾਂਚ-2) ਨੇੜੇ ਗੁਰਦੁਆਰਾ ਟਾਹਲਾ ਸਾਹਿਬ ਤਰਨ
ਤਾਰਨ ਰੋਡ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ।ਸਕੂਲ ਪ੍ਰਿੰਸੀਪਲ ਜਗਜੀਤ ਕੌਰ ਨੇ ਦੱਸਿਆ ਕਿ ਹਰਜੋਤ ਕੌਰ ਨੇ 94.2% ਅੰਕ ਪ੍ਰਾਪਤ ਕਰਕੇ ਕਾਮਰਸ ਗਰੁੱਪ ਵਿੱਚ ਅਤੇ ਰਾਜਬੀਰ ਕੌਰ ਨੇ 93.4% ਅੰਕ ਪ੍ਰਾਪਤ ਕਰਕੇ ਸਾਇੰਸ ਗਰੁੱਪ ਵਿੱਚ ਪਹਿਲਾਂ ਸਥਾਨ ਪ੍ਰਾਪਤ ਕੀਤਾ।ਕਾਮਰਸ ਗਰੁੱਪ ਦੀਆਂ ਵਿਦਿਆਰਥਣਾਂ ਭਵਲੀਨ ਕੌਰ ਅਤੇ ਤਰਨਪ੍ਰੀਤ ਕੌਰ ਨੇ ਕ੍ਰਮਵਾਰ 91.6% ਅਤੇ 90.4 % ਅੰਕ ਪ੍ਰਾਪਤ ਕੀਤੇ।ਦਮਨਪ੍ਰੀਤ ਸਿੰਘ ਨੇ ਇੰਗਲਿਸ਼ ਵਿੱਚ 97%, ਰਾਜਬੀਰ ਕੌਰ ਨੇ ਫਿਜ਼ਿਕਸ ਅਤੇ ਕਮਿਸਟਰੀ ਵਿੱਚ 95% ਅਤੇ ਮੈਥਸ ਵਿੱਚ 96%, ਭਵਲੀਨ ਕੌਰ ਅਤੇ ਹਰਜੋਤ ਕੌਰ ਨੇ ਫਿਜੀਕਲ ਐਜੂਕੇਸ਼ਨ ਵਿੱਚ 99%, ਨਵਨੀਤ ਕੌਰ ਨੇ ਬਿਜ਼ਨਸ ਸਟੱਡੀਜ਼ ਵਿੱਚ 96%, ਅਸ਼ਮੀਤ ਕੌਰ, ਹਰਜੋਤ ਕੌਰ ਅਤੇ ਭਵਲੀਨ ਕੌਰ ਨੇ ਇਕਨੌਮਿਕਸ ਵਿੱਚ 95% ਅਤੇ ਤਰਨਪ੍ਰੀਤ ਕੌਰ ਨੇ ਅਕਾਂਊਟੈਂਸੀ ਵਿੱਚ 93% ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਸਕੂਲ ਦਾ ਸ਼ਾਨਦਾਰ ਨਤੀਜਾ ਆਉਣ `ਤੇ ਭਾਈ ਗੁਰਇਕਬਾਲ ਸਿੰਘ ਨੇ ਬੱਚਿਆਂ ਨੂੰ ਅਸੀਸਾਂ ਦਿੱਤੀਆਂ ਅਤੇ ਸਕੂਲ ਪ੍ਰਿੰਸੀਪਲ ਮੈਡਮ ਜਗਜੀਤ ਕੌਰ ਤੇ ਟੀਚਰਾਂ ਨੂੰ ਵਧਾਈ ਦਿੱਤੀ।ਇਸ ਮੌਕੇ ਰਜਿੰਦਰ ਸਿੰਘ ਐਮ.ਡੀ, ਟਹਿਲਇੰਦਰ ਸਿੰਘ ਅਤੇ ਭੁਪਿੰਦਰ ਸਿੰਘ ਗਰਚਾ ਚੀਫ ਐਡਵਾਈਜ਼ਰ ਮੌਜੂਦ ਸਨ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media