
ਅੰਮ੍ਰਿਤਸਰ ੧੩ ਸਤੰਬਰ (ਗੁਰਪ੍ਰੀਤ ਸਿੰਘ)- ਜੰਮੂੁਕਸ਼ਮੀਰ ‘ਚ ਆਏ ਭਿਆਨਕ ਹੜ੍ਹਾਂ ਦੌਰਾਨ ਲੱਖਾਂ ਲੋਕ ਬੇਘਰ ਹੋ ਕੇ ਰਾਹਤ ਕੈਂਪਾਂ ‘ਚ ਰਹਿਣ ਲਈ ਮਜ਼ਬੂਰ ਹਨ।ਇਨ੍ਹਾਂ ਦੀ ਮਦਦ ਸ਼ੋ੍ਰਮਣੀ ਕਮੇਟੀ ਵੱਲੋਂ ਲਗਾਤਾਰ ਜਾਰੀ ਹੈ।ਸ਼ੋ੍ਰੌਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਸ. ਕੇਵਲ ਸਿੰਘ ਬਾਦਲ ਸੀਨੀਅਰ ਮੀਤ ਪ੍ਰਧਾਨ ਸ. ਕਰਨੈਲ ਸਿੰਘ ਪੰਜੋਲੀ ਤੇ ਸ.ਮੋਹਨ ਸਿੰਘ ਬੰਗੀ ਅੰਤ੍ਰਿੰਗ ਮੈਂਬਰ, ਸ. ਦਲਮੇਘ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਹੜ੍ਹ ਪੀੜਤਾਂ ਦੀ ਮਦਦ ਲਈ ਤੁਰੰਤ ਹਵਾਈ ਜਹਾਜ ਰਾਹੀਂ ਸ੍ਰੀਨਗਰ ਲਈ ਰਵਾਨਾ ਕੀਤਾ ਗਿਆ ਜਿਨ੍ਹਾਂ ਨੇ ਲਗਾਤਾਰ ਮਨੁੱਖਤਾ ਦੀ ਡਾਵਾਂਡੋਲ ਹੋ ਰਹੀ ਸਥਿਤੀ ਨੂੰ ਸੰਭਾਲਦਿਆਂ ਗੁਰਦੁਆਰਾ ਸ਼ਹੀਦ ਬੁੰਗਾ ਬਡਗਾਮ ਸ੍ਰੀਨਗਰ ਵਿਖੇ ਸ਼ੋ੍ਰਮਣੀ ਕਮੇਟੀ ਵੱਲੋਂ ਰਾਹਤ ਕੈਂਪ ਸ਼ੁਰੂ ਕੀਤਾ।ਜਿਸ ਵਿੱਚ ਹਜ਼ਾਰਾਂ ਹੜ੍ਹ ਪੀੜਤਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ. ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਤੋਂ ਜੰਮੂੁਕਸ਼ਮੀਰ ਦੇ ੫੦ ਹਜ਼ਾਰ ਹੜ੍ਹ ਪੀੜਤਾਂ ਲਈ ਪੱਕਿਆ ਪ੍ਰਸ਼ਾਦਾ ਰਵਾਨਾ ਕਰਨ ਸਮੇਂ ਕੀਤਾ।ਇਸ ਸਮੇਂ ਸ. ਪ੍ਰਤਾਪ ਸਿੰਘ ਮੈਨੇਜਰ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੀ ਨਾਲ ਸਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਮਨਜੀਤ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਇਹ ਪੰਜਵੀਂ ਖੇਪ ਭੇਜੀ ਗਈ ਹੈ ਜੋ ਗੁਰੂ ਰਾਮਦਾਸ ਅੰਤਰ ਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਸਪਾਈਸ ਜੈਟ ਏਅਰ ਲਾਈਨਜ਼ ਤੇ ਏਅਰ ਫੋਰਸ ਦੇ ਹਵਾਈ ਜਹਾਜ਼ ਰਾਹੀਂ ਸ੍ਰੀਨਗਰ ਪਹੁੰਚੇਗੀ।
ਉਨ੍ਹਾਂ ਦੱਸਿਆ ਕਿ ਇਹ ਪੱਕੇ ਪ੍ਰਸ਼ਾਦਿਆਂ ਵਿੱਚ ਚਾਰ ਪਰੌਂਠਿਆਂ, ਸੁੱਕੀ ਸਬਜ਼ੀ ਅਤੇ ਅਚਾਰ ਸਿਲਵਰ ਰੋਲ ‘ਚ ਪੈਕ ਕਰਕੇ ਇਕ ਪੈਕਟ ਬਣਦਾ ਹੈ ਤੇ ਇਸ ਤਰ੍ਹਾਂ ਇਹ ੫੦ ਹਜ਼ਾਰ ਪੈਕਟ ਭੇਜੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਇਹ ਸਾਰਾ ਸਮਾਨ ਸ਼ੋ੍ਰਮਣੀ ਕਮੇਟੀ ਦੀ ਟੀਮ ਜੋ ਰਾਹਤ ਕਾਰਜਾਂ ਦੀ ਨਿਗਰਾਨੀ ਸ੍ਰੀ ਨਗਰ ਵਿਖੇ ਕਰ ਰਹੀ ਹੈ ਉਨ੍ਹਾਂ ਦੇ ਦੱਸੇ ਅਨੁਸਾਰ ਉਥੇ ਹੜ੍ਹ ਪੀੜਤਾਂ ਦੀਆਂ ਲੋੜਾਂ ਅਨੁਸਾਰ ਭੇਜੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮਿਤੀ ੧੪ੁ੯ੁ੧੪ ਨੂੰ ਵੀ ਘੱਟੁੋਘੱਟ ਪੰਜਾਹ ਹਜ਼ਾਰ ਹੜ੍ਹ ਪੀੜਤਾਂ ਲਈ ਤਿਆਰ ਪ੍ਰਸ਼ਾਦਾ ਭੇਜਿਆ ਜਾਵੇਗਾ।ਜਿਸ ਵਿੱਚ ਪਲਾਓ ਤੇ ਹੋਰ ਸਬਜ਼ੀ ਨਾਲ ਭੇਜੀ ਜਾਵੇਗੀ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਜਮਾਤ ਹੈ ਅਤੇ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸਿਧਾਂਤ ਮੁਤਾਬਿਕ ਬਿਨਾ ਜਾਤੁਪਾਤ, ਸਰਬੱਤ ਦੇ ਭਲੇ ਲਈ ਹਮੇਸ਼ਾ ਹੀ ਕੁਦਰਤੀ ਆਫਤਾਂ ਸਮੇਂ ਅ’ਗੇ ਆਉਂਦੀ ਹੈ।ਉਨ੍ਹਾਂ ਦ’ਸਿਆ ਕਿ ਇਸ ਤੋਂ ਪਹਿਲਾਂ ਵੀ ਉਤਰਾਖੰਡ ਵਿਵਿੱਚ ਆਏ ਹੜ੍ਹਾਂ ਤੇ ਸੁਨਾਮੀ ਜਾਂ ਭੁਚਾਲ ਆਦਿ ਆਉਣ ਸਮੇਂ ਸ਼ੋ੍ਰਮਣੀ ਕਮੇਟੀ ਨੇ ਪੀੜ੍ਹਤਾਂ ਦੀ ਦਿਲ ਖੋਲ ਕੇ ਮ’ਦਦ ਕੀਤੀ ਸੀ। ਇਸ ਮੌਕੇ ਸ. ਸਕ’ਤਰ ਸਿੰਘ ਮੀਤ ਸਕ’ਤਰ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਇੰਦਰ ਮੋਹਨ ਸਿੰਘ ਅਨਜਾਣ, ਸ. ਜਤਿੰਦਰ ਸਿੰਘ ਵਧੀਕ ਮੈਨੇਜਰ, ਸ. ਮਲਕੀਤ ਸਿੰਘ ਬਹਿੜਵਾਲ, ਸ. ਸਬੇਗ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media