ਅੰਜ਼ਨਜੋਤ ਕੌਰ ਨੇ 98.6% ਅੰਕ ਹਾਸਲ ਕਰਕੇ ਜ਼ਿਲੇ੍ਹ `ਚ ਹਾਸਲ ਕੀਤਾ ਪਹਿਲਾ ਸਥਾਨ
ਧੂਰੀ, 8 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸੀ.ਬੀ.ਐਸ.ਸੀ. ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਦੇਸ਼ ਭਗਤ ਕਾਲਜ ਬਰੜਵਾਲ ਟਰੱਸਟ
ਅਧੀਨ ਪਰਮਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦਾ ਨਤੀਜਾ 100% ਰਿਹਾ ਹੈ।ਦਸਵੀਂ ਕਲਾਸ ਦੀ ਵਿਦਿਆਰਥਣ ਅੰਜ਼ਨਜੋਤ ਕੌਰ ਨੇ 98.6% ਅੰਕ ਹਾਸਲ ਕਰਕੇ ਜਿੱਥੇ ਜ਼ਿਲੇ੍ਹ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ, ਉਥੇ ਹੀ ਇਲਾਕੇ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ।ਇਸੇ ਲੜੀ ਤਹਿਤ ਭਵਰੀਤ ਕੌਰ ਤੇ ਰਵਨੀਤ ਕੌਰ ਨੇ 98.2% ਅੰਕ ਅਤੇ ਮਨਰੀਤ ਕੌਰ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ।ਸਕੂਲ ਦੇ 18 ਵਿਦਿਆਰਥੀਆਂ ਨੇ 95% ਤੋਂ ਜ਼ਿਆਦਾ ਅਤੇ 51 ਵਿਦਿਆਰਥੀਆਂ ਨੇ 90% ਤੋਂ ਜ਼ਿਆਦਾ ਅੰਕ ਪ੍ਰਾਪਤ ਕੀਤੇ ਹਨ।ਗਣਿਤ ਵਿਸ਼ੇ ਦੇ 5 ਵਿਦਿਆਰਥੀਆਂ ਨੇ 100/100 ਅੰਕ ਹਾਸਲ ਕੀਤੇ ਅਤੇ ਆਈ.ਟੀ `ਚੋਂ ਵੀ 14 ਵਿਦਿਆਰਥੀਆਂ ਨੇ 100/100 ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਬਾਰਵੀਂ ਜਮਾਤ ਦੇ ਸੀ.ਬੀ.ਐਸ.ਸੀ ਨਤੀਜਿਆਂ ਵਿੱਚ ਵੀ ਇਸ ਸਕੂਲ ਦੀ ਵਿਦਿਆਰਥਣ ਰੁਪਾਂਸ਼ੀ ਸਿੰਗਲਾ ਨੇ 98.2% ਅੰਕ ਹਾਸਲ ਕਰਕੇ ਸਬ-ਡਬੀਜਨ ਧੂਰੀ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਸਕੂਲ ਦੇ ਸ਼ਾਨਦਾਰ ਨਤੀਜਿਆਂ ਦਾ ਸਿਹਰਾ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਪੀ. ਮਧੂਸੂਦਨਨ, ਵਾਇਸ ਪਿ੍ਰੰਸੀਪਲ ਸ਼੍ਰੀਮਤੀ ਨਲੀਨਾ ਕੁਮਾਰੀ ਅਤੇ ਸਮੂਹ ਸਟਾਫ ਨੂੰ ਜਾਂਦਾ ਹੈ।
ਸਕੂਲ ਵਿੱਚ ਸ਼ਾਨਦਾਰ ਨਤੀਜੇ ਆਉਣ `ਤੇ ਬੱਚਿਆਂ ਵੱਲੋਂ ਢੋਲ `ਤੇ ਭੰਗੜੇ ਪਾਏ ਗਏ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ।ਟਰੱਸਟ ਦੇ ਸਕੱਤਰ ਸ. ਬਲਵੰਤ ਸਿੰਘ ਮੀਮਸਾ ਅਤੇ ਮੈਂਬਰ ਟਰੱਸਟ ਪਰਦੀਪ ਸਿੰਗਲਾ, ਜਤਿੰਦਰ ਸਿੰਘ ਸੋਨੀ ਮੰਡੇਰ, ਡਾ. ਸੁਖਵਿੰਦਰ ਸਿੰਘ ਧਾਂਦਰਾ ਅਤੇ ਸਮੂਹ ਟਰੱਸਟ ਮੈਂਬਰਾਨ ਨੇ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਮੁਬਾਰਕਵਾਦ ਦਿੱਤੀ ਹੈ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media