ਜੰਡਿਆਲਾ ਗੁਰੂ, 8 ਮਈ (ਪੰਜਾਬ ਪੋਸਟ -ਹਰਿੰਦਰਪਾਲ ਸਿੰਘ) – ਸਥਾਨਕ ਗਰੇਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪਹਿਲੀ ਵਾਰ ਸੀ.ਬੀ.ਐਸ.ਈ ਬੋਰਡ
ਅਧੀਨ ਦਸਵੀਂ ਜਮਾਤ ਦੀ ਪ੍ਰੀਖਿਆ ਦਿੱਤੀ, ਜਿਸ ਦਾ ਨਤੀਜ਼ਾ 100% ਰਿਹਾ।ਇਸ ਪ੍ਰੀਖਿਆ ਵਿੱਚ ਕੁੱਲ 14 ਵਿਦਿਆਰਥੀ ਸ਼ਾਮਿਲ ਹੋਏ ਜੋ ਕਿ ਚੰਗੇ ਨੰਬਰ ਨਾਲ ਪਾਸ ਹੋਏ।ਸਕੂਲ ਦੀ ਵਿਦਿਆਰਥਣ ਖੁਸ਼ਦੀਪ ਕੌਰ ਨੇ ਸਮਾਜਿਕ ਸਿੱਖਿਆ ਵਿੱਚੋਂ 95% ਅਤੇ ਆਈ.ਟੀ ਵਿੱਚੋਂ 93% ਅੰਕ ਲੈ ਕੇ ਇਲਾਕੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਖੁਸ਼ਦੀਪ ਕੌਰ ਨੇ ਸਕੂਲ ਵਿਚ ਪਹਿਲਾ, ਐਸ਼ਵਰਿਆ ਨੇ ਦੂਸਰਾ ਤੇ ਚੰਦਨਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।ਬੱਚਿਆਂ ਦਾ ਹੌਂਸਲਾ ਵਧਾਉਣ ਲਈ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਉਹਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
Check Also
ਖਾਲਸਾ ਕਾਲਜ ਵਿਖੇ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ …
Punjab Post Daily Online Newspaper & Print Media