ਜੰਡਿਆਲਾ ਗੁਰੂ, 8 ਮਈ (ਪੰਜਾਬ ਪੋਸਟ -ਹਰਿੰਦਰਪਾਲ ਸਿੰਘ) – ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਏਕਤਾ ਪਾਰਟੀ ਦੇ ਗੱਠਜੋੜ ਦੇ ਸਾਂਝੇ ਉਮੀਦਵਾਰ
ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਅੱਜ ਜੋਤੀਸਰ ਕਲੋਨੀ ਜੰਡਿਆਲਾ ਗੁਰੂ ਵਿਖੇ ਬਹੁਜਨ ਸਮਾਜ ਪਾਰਟੀ ਦੇ ਇੰਚਾਰਜ ਸੂਬੇਦਾਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਇਕ ਵੱਡੀ ਇਕੱਤਰਤਾ ਹੋਈ।ਇਕੱਠ ਨੂੰ ਸੰਬੋਧਨ ਕਰਦੇ ਹੋਏ ਸੂਬੇਦਾਰ ਸੁਰਜੀਤ ਸਿੰਘ ਨੇ ਕਿਹਾ ਕਿ ਬੀਬੀ ਖਾਲੜਾ ਦੇ ਪਤੀ ਨੇ ਲੋਕ ਹਿੱਤਾਂ ਦੀ ਖਾਤਰ ਆਪਣੀ ਕੁਰਬਾਨੀ ਦਿੱਤੀ, ਜਿਸ ਨੂੰ ਕਦੇ ਵੀ ਭੁਲਾਇਆ ਨਹੀ ਜਾਵੇਗੀ।ਉਨ੍ਹਾ ਕਿਹਾ ਕਿ ਪੰਜਾਬ ਦੇ ਸੁਝਵਾਨ ਲੋਕ ਅਕਾਲੀ ਭਾਜਪਾ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਸਮਝ ਚੁੱਕੇ ਹਨ ਤੇ ਹੁਣ ਉਹ ਇਨ੍ਹਾਂ ਦੀਆਂ ਚਾਲਾਂ ਵਿਚ ਨਹੀ ਆਉਣਗੇ।
ਇਸ ਮੌਕੇ ਯੂਥ ਵਿੰਗ ਦੇ ਪ੍ਰਧਾਨ ਬੀਰ ਹਰਜੋਤ ਸਿੰਘ, ਭਰਪੂਰ ਸਿੰਘ ਮੈਹਣੀਆ, ਰਮਲ ਡਡਵਾਲ, ਸੁਖਜੀਤ ਸਿੰਘ, ਦੇਸਰਾਜ ਸਿੰਘ, ਦਲਬੀਰ ਸਿੰਘ, ਕਸ਼ਮੀਰ ਸਿੰਘ, ਤਰਸੇਮ ਸਿੰਘ ਮਿੱਠੂ, ਕੁਲਵੰਤ ਸਿੰਘ ਮਲੀਆ, ਮਿੰਟੂ ਜੰਡਿਆਲਾ ਆਦਿ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ …
Punjab Post Daily Online Newspaper & Print Media