Wednesday, March 4, 2026

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਸਖਸ਼ੀਅਤ ਦੇ ਵਿਕਾਸ ਵਿਸ਼ੇ ’ਤੇ ਭਾਸ਼ਣ ਆਯੋਜਿਤ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਸਖਸ਼ੀਅਤ ਦੇ ਵਿਕਾਸ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਦਾ PUNJ0805201916ਆਯੋਜਿਤ ਕੀਤਾ ਗਿਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਆਯੋਜਿਤ ਇਸ ਵਿਸ਼ੇਸ਼ ਭਾਸ਼ਣ ਮੌਕੇ ਸ੍ਰੀਮਤੀ ਹਰਲੀਨ ਕੌਰ ਚੱਢਾ (ਸਿਖਲਾਈ ਕੋਚ, ਲੰਡਨ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰਿੰਸੀਪਲ ਨੇ ਮੁੱਖ ਮਹਿਮਾਨ ਦਾ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ ਅਤੇ ਆਪਣੇ ਸਵਾਗਤੀ ਭਾਸ਼ਣ ’ਚ ਪ੍ਰਿੰ: ਹਰਪ੍ਰੀਤ ਕੌਰ ਨੇ ਕਿਹਾ ਕਿ ਹਰੇਕ ਵਿਅਕਤੀ ਇੱਕ ਵਿਲਖਣ ਸਖਸ਼ੀਅਤ ਦਾ ਧਾਰਨੀ ਹੁੰਦਾ ਹੈ।ਜ਼ਰੂਰਤ ਹੈ ਕਿ ਹਰੇਕ ਵਿਅਕਤੀ ਆਪਣੀ ਯੋਗਤਾ ਅਤੇ ਪ੍ਰਤਿਭਾ ਨੂੰ ਪਛਾਣੇੇ। ਇਸ ਲਈ ਸਖਸ਼ੀਅਤ ਦਾ ਵਿਕਾਸ ਅਤੇ ਆਪਣੇ ਅੰਦਰ ਦੇ ਲੀਡਰ ਨੂੰ ਬਾਹਰ ਲੈ ਕੇ ਆਉਣ ਦੀ ਜ਼ਰੂਰਤ ਹੈ।
    ਆਪਣੇ ਸੰਬੋਧਨ ’ਚ ਸ੍ਰੀਮਤੀ ਹਰਲੀਨ ਕੌਰ ਚੱਢਾ ਨੇ ਆਪਣੇ ਅੰਦਰ ਦੇ ਗੁਣਾ ਦਾ ਵਿਕਾਸ ਕਰਨ ਅਤੇ ਆਪਣੇ ਮਨ ਦੇ ਡਰ ਦੇ ਨੁਕਤਿਆਂ ’ਤੇ ਜ਼ੋਰ ਦਿੱਤਾ।ਵਰਕਸ਼ਾਪ ਦੇ ਦੌਰਾਨ ਉਨ੍ਹਾਂ ਨੂੰ ਵੱਖ-ਵੱਖ ਕਿਰਿਆਵਾਂ ਅਤੇ ਤਕਨੀਕਾਂ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਦੇ ਉਦੇਸ਼ ਨਿਰਧਾਰਿਤ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਨੇ ਉਚ ਪੱਧਰੀ ਜੀਵਨ ਸ਼ੈਲੀ ਅਪਨਾਉਣ ਉਪਰ ਜ਼ੋਰ ਦਿੱਤਾ।ਪ੍ਰੋਗਰਾਮ ਦੇ ਅੰਤ ’ਚ ਸ੍ਰੀਮਤੀ ਰਮਿੰਦਰ ਕੌਰ (ਪ੍ਰੋਗਰਾਮ ਕੋ-ਆਰਡੀਨੇਟਰ) ਨੇ ਆਏ ਹੋਏ ਮਹਿਮਾਨ ਦਾ ਧੰਨਵਾਦ ਕੀਤਾ ਅਤੇ ਪ੍ਰਿੰ. ਹਰਪ੍ਰੀਤ ਕੌਰ ਅਤੇ ਡਾ. ਨਿਰਮਲਜੀਤ ਕੌਰ ਸੰਧੂ (ਵਾਈਸ ਪ੍ਰਿੰਸੀਪਲ) ਨੇ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ।ਇਸ ਮੌਕੇ ਕਾਲਜ ਦਾ ਸਮੂੰਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।
 

Check Also

ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …

Leave a Reply