Thursday, September 24, 2026

ਪਿੰਡ ਚੱਕ ਸਿਕੰਦਰ ਵਿਖੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਅਫ਼ਸੋਸ ਦਾ ਪ੍ਰਗਟਾਵਾ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਤਰਨ ਤਾਰਨ ਜ਼ਿਲ੍ਹੇ ਦੇ ਝਬਾਲ ਨੇੜਲੇ ਪਿੰਡ ਚੱਕ SGPC Logoਸਿਕੰਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 6 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਨੇ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਤੁਰੰਤ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੀਤ ਸਕੱਤਰ ਹਰਜੀਤ ਸਿੰਘ ਲਾਲੂ ਘੁੰਮਣ, ਗੁਰਦੁਆਰਾ ਸ੍ਰੀ ਬੀੜ ਸਾਹਿਬ ਦੇ ਮੈਨੇਜਰ ਅਤੇ ਪ੍ਰਚਾਰਕਾਂ ਨੂੰ ਚੱਕ ਸਿਕੰਦਰ ਵਿਖੇ ਭੇਜਿਆ।ਲੌਂਗੋਵਾਲ ਨੇ ਕਿਹਾ ਕਿ ਬਾਰ-ਬਾਰ ਸੰਗਤਾਂ ਨੂੰ ਅਪੀਲ ਕਰਨ ਦੇ ਬਾਵਜੂਦ ਵੀ ਬਿਜਲੀ ਉਪਕਰਣਾਂ ਦੁਆਰਾ ਗੁਰੂ ਘਰਾਂ ਅੰਦਰ ਅੱਗ ਲੱਗਣ ਦੀਆਂ ਵਾਪਰ ਰਹੀਆਂ ਦੁਖਦਾਈ ਘਟਨਾਵਾਂ ਚਿੰਤਾਜਨਕ ਹਨ।ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਲੋੜ ਸਮੇਂ ਹੀ ਬਿਜਲੀ ਉਪਕਰਣ ਚਲਾਏ ਜਾਣ ਅਤੇ ਰਾਤ ਸਮੇਂ ਬਿਜਲੀ ਦੀ ਸਮੁੱਚੀ ਸਪਲਾਈ ਬੰਦ ਰੱਖੀ ਜਾਵੇ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply