ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਭਖਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 9 ਮਈ ਨੂੰ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਨ ਲਈ ਉਚੇਚੇ ਤੌਰ ‘ਤੇ ਸੁਨਾਮ ਵਿਖੇ ਪਹੁੰਚ ਰਹੇ ਹਨ।
ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ 9 ਮਈ ਨੂੰ ਲੋਕ ਸਭਾ ਹਲਕਾ ਸੰਗਰੂਰ ਅੰਦਰ ਕਈ ਵਿਧਾਨ ਸਭਾ ਹਲਕਿਆਂ ‘ਤੇ ਚੋਣ ਪ੍ਰਚਾਰ ਦੇ ਨਾਲ-ਨਾਲ ਪਾਰਟੀ ਤੋਂ ਕਿਸੇ ਕਾਰਨ ਨਿਰਾਸ਼ ਹੋਏ ਲੀਡਰਾਂ ਜਾਂ ਵਰਕਰਾਂ ਨੂੰ ਇੱਕ ਮੰਚ ‘ਤੇ ਇਕੱਠੇ ਕਰਨ ਲਈ ਪਾਰਟੀ ਉਮੀਦਵਾਰ ਲਈ ਮੁੱਖ ਮੰਤਰੀ ਦਾ ਇਹ ਦੌਰਾ ਅਤਿ ਲਾਭਦਾਇਕ ਹੋਵੇਗਾ।ਇਸ ਸਮੇਂ ਪੰਜਾਬ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਵੀ ਉਚੇਚੇ ਤੌਰ ‘ਤੇ ਪਹੁੰਚ ਰਹੀ ਹੈ।ਪਾਰਟੀ ਦੇ ਸੀਨੀਅਰ ਲੀਡਰਾਂ ਨੇ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੇ ਇਸ ਦੌਰੇ ਨੂੰ ਲੈ ਕੇ ਪਾਰਟੀ ਦੇ ਸਾਰੇ ਵਰਕਰ ਪ੍ਰਬੰਧਾਂ ਵਿੱਚ ਰੁੱਝੇ ਹੋਏ ਹਨ।ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਸੁਨਾਮ ਦੇ ਦੌਰੇ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜੋ ਕਿ ਸ਼ੁਭ ਸੰਕੇਤ ਦਿੰਦਾ ਹੈ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …