ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਕਾਂਗਰਸ `ਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ
ਹੈ।ਮਹਿਲਕਲਾਂ ਦੇ ਅਧੀਨ ਪੈਂਦੇ ਪਿੰਡ ਹੇੜੀਕੇ ਦੀ ਮੌਜੂਦਾ ਪੰਚਾਇਤ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਗਰੂਰ ਲੋਕ ਸਭਾ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ `ਚ ਸ਼ਾਮਿਲ ਹੋ ਗਈ।ਵੱਡੀ ਗਿਣਤੀ ਵਿੱਚ ਆਗੂ ਜਿਹਨਾਂ ਵਿੱਚ ਬਾਰਾ ਸਿੰਘ ਹੇੜੀਕੇ, ਅਵਤਾਰ ਸਿੰਘ, ਜਗਤਾਰ ਸਿੰਘ, ਪਲਵਿੰਦਰ ਕੌਰ, ਗਗਨਦੀਪ ਸਿੰਘ, ਕਰਨੈਲ ਸਿੰਘ, ਜਰਨੈਲ ਸਿੰਘ, ਜਗਰੂਪ ਸਿੰਘ, ਰਮਨਦੀਪ ਸਿੰਘ ਆਦਿ ਨੇ ਵੀ ਕਾਂਗਰਸ ਪਾਰਟੀ ਦਾ ਪੱਲਾ ਫੜਿਆ।ਹੇੜੀਕੇ ਦੀ ਮੌਜੂਦਾ ਪੰਚਾਇਤ ਦਾ ਸਵਾਗਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਲੋਕ ਪੰਜਾਬ ਕਾਂਗਰਸ ਸਰਕਾਰ ਦੀਆਂ 2 ਸਾਲ ਦੀਆਂ ਲੋਕ ਪੱਖੀ ਨੀਤੀਆਂ ਨੂੰ ਵੇਖਦਿਆਂ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।ਉਨਾਂ ਦੱਸਿਆ ਕਿ ਕਾਂਗਰਸ ਪਰਿਵਾਰ `ਚ ਸ਼ਾਮਿਲ ਹੋਏ ਸਾਰੇ ਹੀ ਆਗੂਆਂ ਨੂੰ ਮਾਣ-ਸਤਿਕਾਰ ਦਿੱਤਾ ਜਾਵੇਗਾ।
ਕਾਂਗਰਸ `ਚ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਵਿਕਾਸ ਪੱਖੀ ਸੋਚ ਤੋਂ ਬਹੁਤ ਪ੍ਰਭਾਵਿਤ ਸਨ ਅਤੇ ਉਹਨਾਂ ਦੀ ਹਲਕੇ ਲਈ ਵਿਕਾਸ ਪ੍ਰਤੀ ਸੋਚ ਸਦਕਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ।ਉਨਾਂਂ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੀਆਂ ਆਗਾਮੀ ਲੋਕ ਸਭਾ ਚੋਣਾਂ ਵਿੱਚ ਕੇਵਲ ਸਿੰਘ ਢਿੱਲੋਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਪਾਰਲੀਮੈਂਟ `ਚ ਭੇਜਣਗੇ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …
Punjab Post Daily Online Newspaper & Print Media