Monday, September 21, 2026

ਕੇਵਲ ਸਿੰਘ ਢਿੱਲੋਂ ਨੇ ਐਲ.ਈ.ਡੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਐਲ.ਈ.ਡੀ ਵੈਨ ਨੂੰ ਹਰੀ ਝੰਡੀ ਦੇ ਕੇ PUNJ0805201926ਰਵਾਨਾ ਕੀਤਾ।ਇਹ ਆਧੁਨਿਕ  ਵੈਨ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਪੰਜਾਬ ਸਰਕਾਰ ਵਲੋਂ ਕੀਤੇ ਲੋਕ ਭਲਾਈ ਦੇ ਕੰਮਾਂ ਬਾਰੇ ਜਾਣੂ ਕਰਵਾਏਗੀ ।
          ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਬੱਸ ਸੰਗਰੂਰ ਹਲਕੇ ਦੇ ਪਿੰਡਾਂ ਦੇ ਨਾਲ ਨਾਲ ਸ਼ਹਿਰਾਂ ਵਿੱਚ ਜਾ ਕੇ ਪੰਜਾਬ ਸਰਕਾਰ ਦੇ ਕੰਮਾਂ ਅਤੇ ਸਾਡੇ ਸੰਗਰੂਰ ਸੰਬੰਧੀ ਵਿਜ਼ਨ ਨੂੰ ਲੋਕਾਂ ਤੱਕ ਪਹੁੰਚਾਏਗੀ।ਉਹਨਾਂ ਨੇ ਕਿਹਾ ਕਿ  ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਸਦਕਾ ਪੰਜਾਬ ਮੁੜ ਤਰੱਕੀ ਦੀ ਰਾਹ ਵੱਲ ਵਧਿਆ ਹੈ।ਉਹਨਾਂ ਨੇ  ਲੋਕਾਂ ਨੂੰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਝੂਠੇ ਦਾਅਵਿਆਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ।ਉਹਨਾ ਨੇ ਕਿਹਾ ਕਿ ਜਿਥੇ ਅਕਾਲੀ-ਭਾਜਪਾ ਨੇ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਦਾ ਘਾਣ ਕੀਤਾ, ਉਥੇ ਹੀ ਆਮ ਆਦਮੀ ਪਾਰਟੀ ਨੇ ਆਪਣੇ ਆਪਣੀ ਜੁਮਲੇਬਾਜ਼ੀ ਰਾਹੀਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply