ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲਾ ਅੰਮਿ੍ਰਤਸਰ ਅੰਦਰ ਚਲਾਈ ਜਾ ਰਹੀ ਸਵੀਪ ਮੁਹਿੰਮ ਤਹਿਤ ਅੱਜ ਹੋਲੀ ਹਾਰਟ ਪਰੈਸ਼ੀਡੈਂਸੀ ਸਕੂਲ ਲੋਹਾਰਕਾ ਰੋਡ ਵਿਖੇ ਬੱਚਿਆਂ ਨੂੰ ਵੋਟਾਂ ਸਬੰਧੀ ਜਾਣਕਾਰੀ ਦੇਣ ਲਈ ਸਵੀਪ ਮੁਹਿੰਮ ਤਹਿਤ ਇਕ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਕਰੀਬ 400 ਬੱਚਿਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ।ਵਿਦਿਆਰਥੀਆਂ ਨੂੰ ਵੋਟਾਂ ਸਬੰਧੀ ਸਹੁੰ ਵੀ ਚੁਕਾਈ ਗਈ।
ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਪ੍ਰਭਜੋਤ ਕੌਰ ਜਿਲ੍ਹਾ ਲਾਇਬ੍ਰੇਰੀਅਨ ਨੇ ਬੱਚਿਆਂ ਨੂੰ ਵੋਟਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਵੋਟਰ ਹੈਲਪਲਾਇਨ ਪੀ.ਡਬਲਯੂ.ਡੀ ਐਪ, ਵੋਟਰ ਹੈਲਪ ਲਾਇਨ, ਟੋਲ ਫ੍ਰੀ ਨੰਬਰ 1950 ਸਬੰਧੀ ਜਾਣਕਾਰੀ ਦਿੱਤੀ ਗਈ।ਡਾ. ਪ੍ਰਭਜੋਤ ਕੌਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਮਾਤਾ ਪਿਤਾ, ਰਿਸ਼ੇਤਾਦਾਰਾਂ ਅਤੇ ਆਂਢ-ਗੁਆਂਢ ਦੇ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ।ਉਨਾਂ ਕਿਹਾ ਕਿ ਵੋਟ ਪਾਉਣੀ ਹਰ ਵੋਟਰ ਦਾ ਫਰਜ ਹੈ ਅਤੇ ਸਾਨੂੰ ਇਹ ਆਪਣੀ ਡਿਊਟੀ ਸਮਝਣੀ ਚਾਹੀਦੀ ਹੈ।ਸ੍ਰੀਮਤੀ ਮੀਨਾ ਦੇਵੀ ਨੋਡਲ ਅਫ਼ਸਰ ਨੇ ਦੱਸਿਆ ਕਿ ਚੋਣਾਂ ਦੌਰਾਨ ਵੋਟਰਾਂ ਦੀ ਸਹੂਲਤ ਲਈ ਚੋਣ ਕਮਿਸ਼ਨ ਵਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਵੋਟਰਾਂ ਨੂੰ ਵੋਟ ਪਾਉਣ ਸਮੇਂ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਸਵੀਪ ਮੁਹਿੰਮ ਤਹਿਤ ਸ੍ਰੀਮਤੀ ਅਨਮਜੋਤ ਕੌਰ ਡਿਪਟੀ ਡਾਇਰੈਟਕਰ ਸਥਾਨਕ ਸਰਕਾਰਾਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ 17-ਅੰਮ੍ਰਿਤਸਰ ਕੇਂਦਰੀ ਦੇ ਸਰਕਾਰੀ ਆਈ.ਟੀ.ਆਈ ਕਾਲਜ ਇਸਤਰੀਆਂ ਬੇਰੀ ਗੇਟ ਵਿਖੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਚੋਣਾਂ ਨਾਲ ਸਬੰਧੀ ਰੰਗੋਲੀ ਬਣਾਈ ਗਈ।
ਵਿਦਿਆਰਥੀਆਂ ਨੇ ਸਮੁੱਚੀ ਚੋਣ ਪ੍ਰਕਿਰਿਆ ਬਾਰੇ ਬੜੀ ਉਤਸੁਕਤਾ ਨਾਲ ਜਾਣਕਾਰੀ ਹਾਸਲ ਕੀਤੀ। ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਨੇ ਦਸਿਆ ਕਿ ਸਾਡੇ ਸੰਵਿਧਾਨ ਨੇ ਸਾਨੂੰ ਵੋਟ ਦਾ ਹੱਕ ਦਿਤਾ ਹੋਇਆ ਹੈ ਅਤੇ ਹਰੇਕ ਵੋਟਰ ਦਾ ਫਰਜ਼ ਬਣਦਾ ਹੈ ਕਿ ਉਹ ਆਪਣਾ ਕਰਤਵ ਸਮਝ ਕੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਵੋਟਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਟੋਲ ਫ੍ਰੀ ਨੰਬਰ 1950 ਤੇ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੋਟਰ ਹੈਲਪ ਲਾਈਨ ਐਪ ਡਾਊਨਲੋਡ ਕਰਨ ਦੀ ਵਿਧੀ ਬਾਰੇ ਵੀ ਦੱਸਿਆ ਕਿ ਵਿਦਿਆਰਥੀਆਂ ਦੇ ਮੋਬਾਇਲਾਂ ਵਿਚ ਇਹ ਐਪ ਡਾਉਨਲੋਡ ਵੀ ਕਰਵਾਇਆ।
ਇਸ ਮੌਕੇ ਸਕੂਲ ਦੀ ਡਾਇਰੈਕਟਰ ਸ੍ਰੀਮਤੀ ਅਜੰਨਾ ਸੇਠ, ਸਵੀਪ ਟੀਮ ਦੇ ਮੈਂਬਰ ਅਵਤਾਰ ਸਿੰਘ, ਸ੍ਰੀਮਤੀ ਮੁਨੀਸ਼ ਕੁਮਾਰ, ਵਿਜੈ ਕੁਮਾਰ, ਆਸ਼ੂ ਧਵਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜਰ ਸਨ।
Check Also
ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਵਲੋਂ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਸੰਗਰੂਰ, 31 ਮਈ (ਜਗਸੀਰ …