Saturday, April 18, 2026

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਹਣਾ ਸਿੰਘ ਸਕੂਲ `ਚ ਕਵਿਜ਼ ਮੁਕਾਬਲੇ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ PUNJ0805201932ਸੈਕੰਡਰੀ ਸਕੂਲ ਲੜਕੀਆਂ ਮਾਹਣਾ ਸਿੰਘ ਰੋਡ ਵਿਖੇ ਕਵਿਜ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ 6ਵੀਂ ਕਲਾਸ ਤੋਂ 8 ਵੀਂ ਕਲਾਸ ਅਤੇ 9ਵੀਂ ਤੋਂ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ ਅਤੇ ਰਾਸ਼ਟਰੀ ਐਵਾਰਡੀ ਪ੍ਰਿੰਸੀਪਲ ਜਤਿੰਦਰ ਸਿੰਘ ਸਿੱਧੂ ਵੱਲੋਂ ਵਿਦਿਆਰਥਣਾਂ ਕੋਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸਵਾਲ ਪੁੱਛੇ ਗਏ ।     
      ਸਕੂਲ ਦੇ ਪਿ੍ਰੰਸੀਪਲ ਜਤਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਵਿਦਿਆਰਥਣਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਸਿੱਖਿਆਵਾਂ ਬਾਰੇ ਸਹੀ ਜਵਾਬ ਵਿਦਿਆਰਥਣਾਂ ਵਲੋਂ ਦਿੱਤੇ ਗਏ ਅਤੇ ਜੇਤੂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਇਸ ਮੌਕੇ ਸਕੂਲ ਦੇ ਅਧਿਆਪਕਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਅਤੇ ਜੀਵਨੀ ਬਾਰੇ ਚਾਨਣਾ ਵੀ ਪਾਇਆ ਗਿਆ।ਕਵਿਜ਼ ਮੁਕਾਬਲੇ ਵਿੱਚ ਗਗਨਦੀਪ ਕੌਰ ਪਹਿਲੇ ਸਥਾਨ ਤੇ, ਮਨਮੀਤ ਕੌਰ ਦੂਜੇ ਸਥਾਨ ਅਤੇ ਇਸ਼ਮੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।
ਪ੍ਰਿੰਸੀਪਲ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਦਾ ਇਹ ਕਵਿਜ਼ ਮੁਕਾਬਲਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਾਇਆ ਗਿਆ ਹੈ।ਪ੍ਰਿੰਸੀਪਲ ਨੇ  ਕਿਹਾ ਕਿ ਅਜਿਹੇ ਮੁਕਾਬਲਿਆਂ ਦੀ ਬਦੌਲਤ ਵਿਦਿਆਰਥਣਾਂ ਵਿਚ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਨੂੰ ਜਾਨਣ ਦਾ ਮੌਕਾ ਮਿਲਿਆ ਹੈ।ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ 550 ਸਾਲ ਪਹਿਲਾਂ ਅਵਤਾਰ ਧਾਰ ਕੇ ਕੁੱਲ ਮਾਨਵਤਾ ਨੂੰ ਸੱਚ ਦਾ ਰਸਤਾ ਦਿਖਾਇਆ ਸੀ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਕੁੱਲ ਲੋਕਾਈ ਲਈ ਚਾਨਣ ਮੁਨਾਰਾ ਹਨ।
     ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥਣਾਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਗਿਆ ਅਤੇ ਵਿਦਿਆਰਥਣਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਰਸਤੇ `ਤੇ ਚੱਲਣ ਦੀ ਪ੍ਰੇਰਨਾ ਦਿੱਤੀ ਗਈ।ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਰਸਤੇ ਤੇ ਚੱਲਦਿਆਂ ਮਾਨਵਤਾ ਦੀ ਸੇਵਾ ਕਰਨੀ ਚਾਹੀਦੀ ਹੈ।
     ਇਸ ਮੌਕੇ ਸਕੂਲ ਦੇ ਅਧਿਆਪਕ ਦਪਿੰਦਰ ਸਿੰਘ, ਸੁਭਾਸ਼ ਚੰਦਰ ਭਾਟੀਆ, ਰਾਜਵਿੰਦਰ ਸਿੰਘ, ਮੋਨਿਕਾ, ਹਰਜੀਤ ਕੌਰ ਅਤੇ ਪਰਮਿੰਦਰ ਕੌਰ ਵੀ ਹਾਜਰ ਸਨ।
 

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply