ਵਿਸ਼ਵ ਰੈਡ ਕਰਾਸ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ ਸ਼ਿਵਦੁਲਾਰ ਸਿੰਘ ਢਿੱਲੋਂ ਵਲੋਂ ਵਿਸ਼ਵ
ਰੈਡ ਕਰਾਸ ਦਿਵਸ ਰੈਡ ਕਰਾਸ ਭਵਨ ਵਿਖੇ ਮਨਾਇਆ ਗਿਆ।ਡਿਪਟੀ ਕਮਿਸ਼ਨਰ ਵਲੋਂ ਭਾਈ ਘਨ੍ਹੱਈਆ ਜੀ ਅਤੇ ਸਰ ਹੈਨਰੀ ਦੁਨੰਤ (ਵਿਸ਼ਵ ਰੈਡ ਕਰਾਸ ਦੇ ਸੰਸਥਾਪਕ) ਨੂੰ ਨਿੱਘੀ ਸ਼ਰਧਾਂਜਲੀ ਦਿੱਤੀ ਗਈ।
ਖੁਨਦਾਨ ਕੈਂਪ ਵਿੱਚ 52 ਵਿਅਕਤੀਆਂ ਵਲੋਂ ਖੂਨਦਾਨ ਕੀਤਾ ਗਿਆ।ਢਿੱਲੋਂ ਨੇ ਯੁਵਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹਰ ਯੁਵਕ ਨੂੰ ਤਿੰਨ ਮਹੀਨੇ ਬਾਅਦ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ।ਢਿਲੋਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਖੁਦ ਵੀ 31 ਵਾਰ ਖੂਨਦਾਨ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸਭ ਤੋਂ ਉਤਮ ਦਾਨ ਖੂਨਦਾਨ ਹੀ ਹੈ।ਢਿੱਲੋਂ ਨੇ ਦੱਸਿਆ ਕਿ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾ ਨੰੂ ਖੂਨਦਾਨ ਕਰਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਖਤ ਮਿਹਨਤ ਦੀ ਲੋੜ ਹੈ। ਇਸ ਮੌਕੇ ਖੂਨਦਾਨ ਕਰਨ ਵਾਲਿਆਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ।
ਇਸ ਮੌਕੇ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਨੇ ਕਿਹਾ ਕਿ ਖੂਨਦਾਨ ਹੀ ਸਭ ਤੋਂ ਉਤਮ ਦਾਨ ਹੈ ਅਤੇ ਖੂਨਦਾਨ ਕਰਕੇ ਹੀ ਕਈ ਕੀਮਤੀ ਜਾਨਾਂ ਨੂੰ ਅਜਾਈਂ ਜਾਣ ਤੋਂ ਬਚਾਇਆ ਜਾ ਸਕਦਾ ਹੈ। ਮੈਡਮ ਕਾਲੀਆ ਨੇ ਦੱਸਿਆ ਕਿ ਇਸ ਕੈਂਪ ਵਿੱਚ 52 ਖੂਨਦਾਨੀਆਂ ਵੱਲੋਂ ਖੂਨਦਾਨ ਕੀਤਾ ਗਿਆ ਹੈ।
ਇਸ ਮੌਕੇ ਰਣਧੀਰ ਸਿੰਘ ਠਾਕੁਰ ਸਕੱਤਰ ਰੈਡ ਕਰਾਸ ਸੁਸਾਇਟੀ, ਰਵੀ ਕੁਮਾਰ ਮਹਾਜਨ ਪੀ.ਆਰ.ਓ ਗੁਰੂ ਨਾਨਕ ਦੇਵ ਹਸਪਤਾਲ, ਬਿਕਰਮਜੀਤ ਸਿੰਘ, ਪ੍ਰਧਾਨ ਪੰਜਾਬ ਬਲੱਡ ਡੋਨਰ ਐਸੋਸੀਏਸ਼ਨ, ਸੁਖਵਿੰਦਰ ਸਿੰਘ ਮਠਾਰੂ ਅਤੇ ਸ਼ਿਸ਼ੂਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੈਡ ਕਰਾਸ ਮੈਂਬਰ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media