ਬਟਾਲਾ, 12 ਸਤੰਬਰ (ਨਰਿੰਦਰ ਬਰਨਾਲ)- ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਗਰੀਬ ਪਰਿਵਾਰਾਂ ਨੂੰ ਸਸਤਾ ਆਟਾ-ਦਾਲ ਦੇਣ ਲਈ ਸਕੀਮ ਦੀ ਸ਼ੁਰੂਆਤ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਦਾ ਘੇਰਾ ਵਧਾਉਦਿਆਂ ਜਿੱਥੇ ਆਟਾ ਸਿਰਫ 1 ਰੁਪਏ ਕਿਲੋ ਤੇ ਦਾਲ 20 ਰੁਪਏ ਕਿਲੋ ਦਿੱਤੀ ਜਾ ਰਹੀ ਹੈ ਉਥੇ ਲਾਭਪਾਤਰੀਆਂ ਦੀ ਗਿਣਤੀ ਵੀ 15 ਲੱਖ ਤੋਂ ਦੋਗੁਣੀ ਕਰਦਿਆਂ 30 ਲੱਖ ਕਰ ਦਿੱਤੀ ਗਈ ਹੈ।
ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਸ੍ਰੀ ਦੇਸ਼ਰਾਜ ਧੁੱਗਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਹਰ ਵਰਗ ਲਈ ਭਲਾਈ ਯੋਜਨਾਵਾਂ ਸ਼ੁਰੂ ਕਰਕੇ ਲੱਖਾਂ ਪਰਿਵਾਰਾਂ ਨੂੰ ਇਸਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਗਨ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਈਸਾਈ ਭਾਈਚਾਰੇ ਅਤੇ ਆਰਥਿਕ ਰੂਪ ਵਿੱਚ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਨੂੰ ਸਹਾਇਤਾ ਦਿੱਤੀ ਜਾ ਰਹੀ ਹੈ। ਸ੍ਰੀ ਧੁੱਗਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ, ਬੱਚਿਆਂ, ਵਿਧਾਵਾਵਾਂ, ਪਛੜੇ ਤੇ ਗਰੀਬ ਵਰਗਾਂ ਲਈ ਭਲਾਈ ਸਕੀਮਾਂ ਅਤੇ ਸਕਲਾਰਸ਼ਿਪ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਸਕੀਮਾਂ ‘ਤੇ ਮੌਜੂਦਾ ਵਰ੍ਹੇ 1528 ਕਰੋੜ ਰੁਪਏ ਖਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗਾਂ ਦੀ ਭਲਾਈ ਲਈ ਵੀ ਇਸ ਸਾਲ ਬਜਟ ਵਧਾ ਕੇ 819 ਕਰੋੜ ਰੁਪਏ ਕਰ ਦਿੱਤਾ ਗਿਆ ਹੈ।
ਮੁੱਖ ਸੰਸਦੀ ਸਕੱਤਰ ਸ੍ਰੀ ਦੇਸ਼ਰਾਜ ਧੁੱਗਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਹੈ ਅਤੇ ਰਾਜ ਸਰਕਾਰ ਨੇ ਜਿਥੇ ਹੋਰ ਕਮਜੋਰ ਵਰਗਾਂ ਨੂੰ ਰਿਆਇਤਾਂ ਦਿੱਤੀਆਂ ਹਨ ਉਥੇ ਸੂਬੇ ਦੀ ਕਿਰਸਾਨੀ ਨੂੰ ਵੱਡੀ ਰਾਹਤ ਦਿੰਦਿਆਂ ਖੇਤੀ ਸੈਕਟਰ ਲਈ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਸੈਕਟਰ ਪੰਜਾਬ ਦੀ ਰੀਡ ਦੀ ਹੱਡੀ ਹੈ ਅਤੇ ਸੂਬਾ ਸਰਕਾਰ ਨੇ ਕਿਸਾਨੀ ਨੂੰ ਇਹ ਰਿਆਇਤ ਦੇ ਕੇ ਆਪਣਾ ਵਾਅਦਾ ਤੇ ਫਰਜ ਨਿਭਾਇਆ ਹੈ।
Check Also
ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵਨਿਊ ‘ਚ ਗਣਤੰਤਰ ਦਿਵਸ ਸਮਾਗਮ ਆਯੋਜਿਤ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵੇਨਿਊਞ ‘ਚ ਅੱਜ ਗਣਤੰਤਰ ਦਿਵਸ ਦੇ …