ਭੀਖੀ, 9 ਮਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਚਲਾਈ ਗਈ ਸਵੀਪ ਮੁਹਿੰਮ ਤਹਿਤ ਸ਼ਹਿਰ ਅਤੇ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ ਇਸ ਗੱਲ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜਿਥੇ ਪਿੰਡ ਪਿੰਡ ਸਵੀਪ ਵੈਨ ਚਲਾਈ ਗਈ ਹੈ ਉਥੇ ਹੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਇਕ ਸੈਲਫੀ ਪੁਆਇੰਟ ਬਣਾਇਆ ਗਿਆ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਇਸ ਸੈਲਫੀ ਪੁਆਇੰਟ `ਤੇ ਪਹੁੰਚ ਕੇ ਲੋਕਾਂ ਨੂੰ ਲਾਜ਼ਮੀ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਹੋਕਾ ਦਿੱਤਾ।
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਸੈਲਫ਼ੀ ਪੁਆਇੰਟ `ਤੇ ਆ ਕੇ ਆਪਣੀ ਫੋਟੋ ਖਿਚਵਾ ਕੇ ਹੋਰਾਂ ਨੂੰ ਇਸ ਪ੍ਰਤੀ ਜਾਣੂ ਕਰਵਾਉਣ ਲਈ ਕਿਹਾ ਹੈ ਤਾਂ ਜੋ ਲੋਕ ਸਭਾ ਚੋਣਾਂ ਅਤੇ ਵੋਟ ਪਾਉਣ ਦਾ ਸੰਦੇਸ਼ ਹਰ ਨਾਗਰਿਕ ਤੱਕ ਪਹੁੰਚਾਇਆ ਜਾ ਸਕੇ।ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰੋ ਅਤੇ ਇਹ ਵੀ ਯਕੀਨੀ ਬਣਾਉ ਕਿ ਤੁਹਾਡੇ ਆਸ ਪਾਸ ਦਾ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …