ਭੀਖੀ, 9 ਮਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਲਈ ਗੁਰਪ੍ਰੀਤ ਸਿੰਘ ਵਿੱਕੀ ਨੇ ਡੋਰ
ਟੂ ਡੋਰ ਜਾ ਕੇ ਦੁਕਾਨਦਾਰਾਂ ਤੋਂ ਵੋਟਾਂ ਮੰਗੀਆਂ।ਰਾਜਾ ਵੜਿੰਗ ਦੇ ਖਾਸ ਸਾਥੀਆਂ ਵਿਚੋਂ ਮੰਨੇ ਗੁਰਪ੍ਰੀਤ ਸਿੰਘ ਵਿੱਕੀ ਨੇ ਅਕਾਲੀਆਂ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਅਕਾਲੀ ਦਲ ਨੇ ਸਾਡੇ ਪੰਜਾਬ ਦਾ ਬੇੜਾ ਗ਼ਰਕ ਕਰ ਦਿੱਤਾ ਹੈ।ਪੰਜਾਬ ਦੇ ਨੋਜਵਾਨ ਨੂੰ ਨਸ਼ਿਆਂ ਵੱਲ ਲਾ ਦਿੱਤਾ ਹੈ।ਉਨ੍ਹਾਂ ਲੋਕਾਂ ਰਾਜਾ ਵੜਿੰਗ ਨੂੰ ਵੱਧ ਵੱਧ ਵੋਟਾਂ ਪਾ ਕੇ ਕਾਮਯਾਬ ਕਰਨ ਦੀ ਅਪੀਲ ਕੀਤੀ, ਤਾਂ ਜੋ ਲੋਕ ਸਭਾ ਵਿੱਚ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਸਬੰਧੀ ਆਵਾਜ਼ ਬੁਲੰਦ ਕੀਤੀ ਜਾ ਸਕੇ।ਇਸ ਮੌਕੇ ਤੇ ਵਿਨੋਦ ਕੁਮਾਰ ਸਿੰਗਲਾ, ਕੋਂਸਲਰ ਮਨੋਜ ਕੁਮਾਰ ਰੋਕੀ, ਮਲਕੀਤ ਸਿੰਘ, ਹਨੀ ਗਰਗ ਆਦਿ ਮੌਜੂਦ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media