ਸੰਗਰੂਰ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ
ਢੀਂਡਸਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਡੀ.ਜੇ ਲਾਈਟ ਐਂਡ ਸਾਉਂਡ ਸੱਭਿਆਚਾਰ ਐਸੋਸੀਏਸ਼ਨ ਪੰਜਾਬ ਦੇ ਸਮੂਹ ਅਹੁਦੇਦਾਰਾਂ ਨੇ ਸਰਪ੍ਰਸਤ ਵਿਜੈ ਸਾਹਨੀ ਅਤੇ ਸੂਬਾ ਪ੍ਰਧਾਨ ਪ੍ਰਕਾਸ਼ ਚੰਦ ਕਾਲਾ ਦੀ ਅਗਵਾਈ ਹੇਠ ਪਰਮਿੰਦਰ ਸਿੰਘ ਢੀਂਡਸਾ ਦੀ ਰਿਹਾਇਸ਼ ਵਿਖੇ ਪਹੁੰਚ ਕੇ ਉਨ੍ਹਾਂ ਦੀ ਡੱਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ।
ਸੂਬਾ ਪ੍ਰਧਾਨ ਪ੍ਰਕਾਸ਼ ਚੰਦ ਕਾਲਾ ਨੇ ਦੱਸਿਆ ਕਿ ਉਨ੍ਹਾਂ ਦੀ ਸਮੂਹ ਐਸੋਸੀਏਸ਼ਨ ਨੇ ਪਰਮਿੰਦਰ ਸਿੰਘ ਢੀਂਡਸਾ ਵਲੋਂ ਪਿਛਲੇ ਸਮੇਂ ਦੌਰਾਨ ਲੋਕਾਂ ਦੀ ਭਲਾਈ ਲਈ ਕਰਵਾਏ ਗਏ ਕੰਮਾਂ ਅਤੇ ਉਨ੍ਹਾਂ ਦੀ ਵਿਕਾਸ ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਇਨ੍ਹਾਂ ਚੋਣਾਂ ਵਿਚ ਢੀਂਡਸਾ ਦੀ ਹਮਾਇਤ ਕਰਨ ਦਾ ਮਨ ਬਣਾਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਵੱਖ-ਵੱਖ ਮਿਊਜਿਕ ਕੰਪਨੀਆਂ ਵਲੋਂ ਡੀ.ਜੇ ਅਤੇ ਸਾਉਂਡ ਸਿਸਟਮ ਨਾਲ ਜੁੜੇ ਲੋਕਾਂ ਨੂੰ ਕਾਪੀ ਰਾਈਟ ਐਕਟ ਦਾ ਡਰਾਵਾ ਦੇ ਕੇ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ ਅਤੇ ਢੀਂਡਸਾ ਨੇ ਇਸ ਮਸਲੇ ਨੂੰ ਨਿੱਜੀ ਦਿਲਚਸਪੀ ਲੈ ਕੇ ਹੱਲ ਕਰਵਾਇਆ ਸੀ ਜਿਸ ਕਾਰਨ ਅੱਜ ਪੰਜਾਬ ਦੇ ਸਮੂਹ ਡੀ.ਜੇ ਅਤੇ ਲਾਈਟ ਸਾਉਂਡ ਕਾਰੋਬਾਰ ਨਾਲ ਜੁੜੇ ਲੋਕ ਸੁੱਖ ਦੀ ਰੋਟੀ ਖਾ ਰਹੇ ਹਨ।
ਐਸੋਸੀਏਸ਼ਨ ਦੇ ਅਹੁਦੇਦਾਰਾਂ ਵਿਚ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਬਰਨਾਲਾ, ਪਾਲੀ ਪ੍ਰਧਾਨ ਦਿੜ੍ਹਬਾ, ਸੰਦੀਪ ਸਿੰਘ ਪ੍ਰਧਾਨ ਧੂਰੀ, ਸ਼ੇਰੂ ਜੁਆਇੰਟ ਸੈਕਟਰੀ ਜ਼ਿਲ੍ਹਾ ਸੰਗਰੂਰ, ਤਰਸੇਮ ਕਾਲਾ ਪ੍ਰਧਾਨ ਸੁਨਾਮ, ਕਾਲਾ ਪ੍ਰਧਾਨ ਲਹਿਰਾ, ਹਾਂਡਾ ਪ੍ਰਧਾਨ ਚੀਮਾ, ਰਵੀ ਜੁਆਇੰਟ ਸੈਕਟਰੀ ਜ਼ਿਲ੍ਹਾ ਬਰਨਾਲਾ, ਨਿਰਭੈ ਸਿੰਘ ਪ੍ਰਧਾਨ ਸ਼ੇਰਪੁਰ, ਗੁਰਮੀਤ ਸਿੰਘ ਪ੍ਰਧਾਨ ਮਹਿਲ ਕਲਾਂ, ਤਰਸੇਮ ਪ੍ਰਧਾਨ ਖਨੌਰੀ, ਰਾਹੁਲ ਪ੍ਰਧਾਨ ਮਾਲੇਰਕੋਟਲਾ ਤੋਂ ਇਲਾਵਾ ਹੋਰ ਅਹੁੱਦੇਦਾਰ ਤੇ ਮੈਂਬਰ ਹਾਜ਼ਰ ਸਨ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media