ਲੌਂਗੋਵਾਲ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ `ਚ ਸ਼ਹੀਦ ਭਗਵਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ
(ਲੜਕੀਆਂ) ਲੌਂਗੋਵਾਲ ਦੀਆਂ ਦੋ ਵਿਦਿਆਰਥਣਾਂ ਇਸ ਸਾਲ ਸਕੂਲ ਮੈਰਿਟ ਲਿਸਟ ਵਿਚ ਆਈਆਂ ਹਨ।ਸਕੂ ਪ੍ਰਿੰਸੀਪਲ ਮੈਡਮ ਕਰਮਜੀਤ ਕੌਰ ਸ਼ਾਹੀ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨ ਕੀਤੀ ਗਈ ਦਸਵੀਂ ਜਮਾਤ ਦੀ ਮੈਰਿਟ ਲਿਸਟ ਵਿਚ ਅਪਣਾ ਨਾਮ ਦਰਜ਼ ਕਰਵਾਇਆ ਹੈ।ਮੈਰਿਟ ਸੂਚੀ ਵਿਚ ਸਕੂਲ ਦੀ ਕਿਰਨਜੀਤ ਕੌਰ ਨੇ 98.61 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਅਤੇ ਰਮਨਦੀਪ ਕੌਰ ਨੇ 97.38 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ ਹੈ ਸਕੂਲ ਦੇ ਸਟਾਫ਼ ਵਲੋਂ ਅੱਵਲ ਆਉਣ ਵਾਲੀਆਂ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾ ਕੇ ਖ਼ੁਸ਼ੀ ਸਾਂਝੀ ਕਰ ਕੇ ਇੰਨਾ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਕਰਮਜੀਤ ਕੌਰ ਸ਼ਾਹੀ, ਗੁਰਪ੍ਰੀਤ ਕੌਰ ਧਾਲੀਵਾਲ, ਲੀਲਾ ਰਾਣੀ, ਮੋਨਿਕਾ ਭਾਟਲਾ ਅਤੇ ਮੈਡਮ ਸੁਸ਼ੀਲ ਕੁਮਾਰੀ ਵੀ ਹਾਜ਼ਰ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media