Tuesday, September 22, 2026

ਪੀ.ਪੀ.ਐਸ ਵਿਖੇ ਵਿਸ਼ਵ ਰੈਡ ਕਰਾਸ ਦਿਵਸ ਮਨਾਇਆ

ਸੰਗਰੂਰ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਵਿਖੇ ਵਿਸ਼ਵ ਰੈਡ ਕਰਾਸ ਦਿਵਸ ਮਨਾਇਆ ਗਿਆ।ਸਕੂਲ ਦੇ ਪ੍ਰਿੰਸੀਪਲ Doctorਸੰਜੇ ਕੁਮਾਰ ਨੇ ਬੱਚਿਆਂ ਨੂੰ ਰੈਡ ਕਰਾਸ ਦਿਵਸ ਦੀ ਮਹੱਤਤਾ ਬਾਰੇ ਦੱਸਿਦਿਆਂ ਸਮਝਾਇਆ ਕਿ ਉਹ ਆਪਣੇ ਆਲੇ-ਦੁਆਲੇ ਵਿੱਚ ਵਾਪਰਦੀਆਂ ਦੁਰਘਟਨਾਵਾਂ ਸਮੇਂ ਪੀੜਤ ਵਿਅਕਤੀ ਨੂੰ ਮੁੱਢਲੀ ਸਹਾਇਤਾ ਕਿਵੇਂ ਦੇ ਸਕਦੇ ਹਾਂ।ਸਕੂਲ ਦੇ ਵੈਲਨੈਸ ਅਧਿਆਪਕ ਗਗਨਦੀਪ  ਕੌਰ ਨੇ ਬੱਚਿਆਂ ਨੂੰ ਦੱਸਿਆ ਕਿ ਡਾਕਟਰੀ ਸਹਾਇਤਾ ਤੋਂ ਬਿਨਾਂ ਕਿਵੇਂ ਇੱਕ ਮਰੀਜ਼ ਦੀ ਮਲ੍ਹਮ ਪੱਟੀ ਕੀਤੀ ਜਾਂਦੀ ਹੈ।ਇਸ ਜਾਣਕਾਰੀ ਦਾ ਮੁੱਖ ਉਦੇਸ਼ ਇਹ ਹੈ ਕਿ ਹਰ ਬੱਚਾ ਲੋੜਵੰਦ ਵਿਅਕਤੀ ਨੂੰ ਮੁੱਢਲੀ ਸਹਾਇਤਾ ਦੇ ਕੇ ਉਸ ਦੀ ਜ਼ਿੰਦਗੀ ਬਚਾਆਂ ਸਕਦਾ ਹੈ। ਇਸ ਮੌਕੇ ਸਕੂਲ ਦੇ ਐਮ.ਡੀ ਜਸਵੀਰ ਸਿੰਘ, ਮੈਡਮ ਕਿਰਨਪਾਲ ਕੌਰ, ਇੰਜ. ਸ਼ਦਾਮ ਹੁਸੈਨ ਅਤੇ ਸਮੂਹ ਸਟਾਫ਼ ਹਾਜ਼ਰ ਸੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply