ਸਮਰਾਲਾ, 9 ਮਈ (ਪੰਜਾਬ ਪੋਸਟ- ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੇ ਪ੍ਰਧਾਨ ਕਮਾਡੈਂਟ ਰਸ਼ਪਾਲ ਸਿੰਘ ਨੇ ਪ੍ਰੈਸ ਦੇ
ਨਾਂ ਬਿਆਨ ਜਾਰੀ ਕਰਦੇ ਹੋਇਆ ਦੱਸਿਆ ਕਿ ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੇ ਫਾਊਂਡਰ ਸਵ: ਮਹਿਮਾ ਸਿੰਘ ਕੰਗ ਨੇ ਫਰੰਟ ਦੀ 1998 ਵਿੱਚ ਸਥਾਪਨਾ ਕੀਤੀ ਸੀ।ਇਹ ਫਰੰਟ ਅੱਜ ਸਮਰਾਲਾ ਇਲਾਕੇ ਵਿੱਚ ਪੂਰੀ ਕਾਮਯਾਬੀ ਨਾਲ ਚੱਲ ਰਿਹਾ ਹੈ।ਇਸ ਫਰੰਟ ਵੱਲੋਂ ਹਰ ਮਹੀਨੇ ਦੀ 10 ਤਰੀਕ ਨੂੰ ਫਰੰਟ ਦੇ ਦਫਤਰ ਵਿਖੇ ਮਾਸਿਕ ਮੀਟਿੰਗ ਕੀਤੀ ਜਾਂਦੀ ਹੈ, ਜਿਸ ਵਿੱਚ ਮਾਛੀਵਾੜਾ, ਖਮਾਣੋਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਸ਼ਿਰਕਤ ਕਰਦੀਆਂ ਹਨ।ਇਸ ਮਹੀਨੇ ਦੀ ਮਾਸਿਕ ਮੀਟਿੰਗ 10 ਮਈ ਨੂੰ ਫਰੰਟ ਦੇ ਦਫਤਰ ਵਿਖੇ ਸਵ: ਮਹਿਮਾ ਸਿੰਘ ਕੰਗ ਦੀ 10ਵੀਂ ਬਰਸੀ ਮੌਕੇ ਉਨ੍ਹਾਂ ਨੂੰ ਸਮਰਪਿਤ ਕੀਤੀ ਜਾਵੇਗੀ।ਜਿਸ ਵਿੱਚ ਸਵ: ਮਹਿਮਾ ਸਿੰਘ ਕੰਗ ਦੁਆਰਾ ਫਰੰਟ ਪ੍ਰਤੀ ਕੀਤੇ ਕੰਮਾਂ `ਤੇ ਚਾਨਣਾ ਪਾਇਆ ਜਾਵੇਗਾ।
ਪ੍ਰਧਾਨ ਕਮਾਡੈਂਟ ਰਸ਼ਪਾਲ ਸਿੰਘ ਨੇ ਸਮਰਾਲਾ ਇਲਾਕੇ ਦੀਆਂ ਉਸਾਰੂ ਸੋਚ ਰੱਖਣ ਵਾਲੀਆਂ ਸਾਰੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media