ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ
ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ.ਰੋਡ ਦੇ ਪ੍ਰਾਇਮਰੀ ਵਿੰਗ ਵਲੋਂ ‘ਮਾਂ ਦਿਵਸ’ ਮਨਾਇਆ ਗਿਆ।ਇਸ ਸਮਾਗਮ ਵਿੱਚ ਡਾ: ਹਰਿੰਦਰ ਕੌਰ (ਇਸਤਰੀ ਰੋਗਾਂ ਦੇ ਮਾਹਿਰ), ਸ਼੍ਰੀਮਤੀ ਸੁਰਿੰਦਰਪਾਲ ਕੌਰ ਢਿੱਲੋਂ ਪ੍ਰਿੰਸੀਪਲ ਖ਼ਾਲਸਾ ਕਾਲਜ ਆਫ ਐਜੂਕੇਸ਼ਨ ਰਣਜੀਤ ਐਵੀਨਿਊ, ਸ਼੍ਰੀਮਤੀ ਅਜੀਤ ਕੌਰ ਅਣਖੀ, ਸ਼੍ਰੀਮਤੀ ਪ੍ਰਭਜੋਤ ਕੌਰ ਘੂਰਾ ਅਤੇ ਸ਼੍ਰੀਮਤੀ ਸਤਵੰਤ ਕੌਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਦੁਆਰਾ ਕੀਤਾ ਗਿਆ।ਸਕੂਲ ਦੇ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ ਅਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਆਏ ਹੋਏ ਮਹਿਾਮਨਾਂ ਨੂੰ ਜੀ ਆਇਆਂ ਆਖਿਆ ਅਤੇ ਸਕੂਲ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ।ਬੱਚਿਆਂ ਦੁਆਰਾ ਸੁਆਗਤੀ ਗੀਤ ਨਾਲ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ ਗਿਆ।ਬੱਚਿਆਂ ਨੇ ਮਾਂ ਪ੍ਰਤੀ ਆਪਣਾ ਪਿਆਰ ਕੋਰੀਓਗ੍ਰਾਫੀ ਰਾਹੀਂ ਉਜਾਗਰ ਕੀਤਾ।ਇਸ ਪ੍ਰੋਗਰਾਮ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਪੁਰਬ ਨੂੰ ਸਮਰਪਿਤ ਲਘੂ ਨਾਟਕ ‘ਜਿਨ ਸਚ ਪਲੈ ਹੋਇ’ ਪੇਸ਼ ਕੀਤਾ ਗਿਆ ਜਿਸ ਵਿਚ ਬੱਚਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਦਿੱਤੇ ਸੱਚਾਈ ਅਤੇ ਇਮਾਨਦਾਰੀ ਦੇ ਰਾਹ ਤੇ ਚੱਲਣ ਦੇ ਉਪਦੇਸ਼ ਨੂੰ ਆਪਣੀ ਅਦਾਕਰੀ ਰਾਹੀਂ ਪੇਸ਼ ਕੀਤਾ।ਇਸ ਮੌਕੇ ਤੇ ਚੌਥੀ, ਪੰਜਵੀਂ ਅਤੇ ਛੇਵੀਂ ਜਮਾਤ ਦੇ ਪੜ੍ਹਾਈ ਵਿੱਚ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰੋਗਰਾਮ ਵਿਚ ਭੰਗੜੇ ਦੀ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਅਤੇ ਚੇਅਰਮੈਨ ਸਕੂਲਜ਼ ਭਾਗ ਸਿੰਘ ਅਣਖੀ ਨੇ ਜੀਵਨ ਵਿੱਚ ਮਾਂ ਦੇ ਯੋਗਦਾਨ ਬਾਰੇ ਦੱਸਦੇ ਹੋਏ ਵਿਦਿਆਰਥੀਆਂ ਨੂੰ ਮਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ।
ਪ੍ਰੋਗਰਾਮ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਰੈਜੀਡੈਂਟ ਪ੍ਰੈਜੀਡੈਂਟ ਹਰਮਿੰਦਰ ਸਿੰਘ, ਅਵਤਾਰ ਸਿੰਘ, ਡਾ: ਤਰਵਿੰਦਰ ਸਿੰਘ ਚਾਹਲ, ਸੁਖਜ਼ਿੰਦਰ ਸਿੰਘ, ਇੰਜੀ; ਜੈਦੀਪ ਸਿੰਘ, ਮੁੱਖ ਅਧਿਆਪਕਾ ਸ਼੍ਰੀਮਤੀ ਰਵਿੰਦਰ ਕੌਰ, ਸੁਪਰਵਾਈਜ਼ਰ ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਅਧਿਆਪਕ ਸਾਹਿਬਾਨ ਅਤੇ ਬੱਚਿਆਂ ਦੇ ਮਾਤਾ-ਪਿਤਾ ਨੇ ਵੀ ਹਾਜ਼ਰੀ ਭਰੀ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media