Sunday, September 20, 2026

ਮਹਿਕਪ੍ਰੀਤ ਕੌਰ ਨੇ ਮੈਰਿਟ ਸੂਚੀ `ਚ ਆ ਕੇ ਸਰਕਾਰੀ ਹਾਈ ਸਕੂਲ ਕੋਟਲਾ ਸਮਸ਼ਪੁਰ ਨਾਂ ਰੁਸ਼ਨਾਇਆ

ਸਮਰਾਲਾ, 9 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਕੋਟਲਾ ਸਮਸ਼ਪੁਰ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਪੁੱਤਰੀ ਲਖਵੀਰ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਜਮਾਤ ਦੇ ਸਲਾਨਾ  ਨਤੀਜੇ ਵਿੱਚ 97.69 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਮੈਰਿਟ ਲਿਸਟ ਵਿੱਚ ਸਥਾਨ ਹਾਸਲ ਕੀਤਾ।ਸਕੂਲ ਵਿੱਚ ਕਰਵਾਏ ਇੱਕ ਸਾਦੇ ਸਮਾਗਮ ਦੌਰਾਨ ਸਕੂਲ ਇੰਚਾਰਜ ਨਵਕਿਰਨਜੀਤ ਕੌਰ, ਡੀ.ਡੀ.ਓ ਤੇਜਿੰਦਰਪਾਲ ਕੌਰ, ਬੀ.ਐਮ ਸਾਇੰਸ ਵਰਿੰਦਰ ਕੁਮਾਰ ਅਤੇ ਪਿੰਡ ਦੇ ਸਰਪੰਚ ਦਵਿੰਦਰ ਸਿੰਘ ਕੰਗ ਨੇ ਵਿਦਿਆਰਥਣ ਮਹਿਕਪ੍ਰੀਤ ਕੌਰ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ ਗਿਆ।
ਮਹਿਕਪ੍ਰੀਤ ਕੌਰ ਨੇ ਕਿਹਾ ਕਿ ਇਸ ਦਾ ਸਾਰਾ ਕੁਝ ਸਕੂਲ ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਵੱਲੋਂ ਦਿੱਤੇ ਸਹਿਯੋਗ ਨਾਲ ਪ੍ਰਾਪਤ ਹੋਇਆ ਹੈ।ਸਕੂਲ ਇੰਚਾਰਜ ਨਵਕਿਰਨਜੀਤ ਕੌਰ ਨੇ ਕਿਹਾ ਕਿ ਅੱਜ ਵੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚੇ ਪੂਰੀ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਦਾਂ ਨਾਂ ਰੌਸ਼ਨ ਕਰ ਰਹੇ ਹਨ। ਜੇਕਰ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਦਾਖਲ ਕਰਾਉਣ ਤਾਂ ਪੰਜਾਬ ਪਹਿਲਾਂ ਦੀ ਤਰ੍ਹਾਂ ਪੜ੍ਹਾਈ ਵਿੱਚ ਮੋਹਰੀ ਸੂਬਿਆਂ ਵਿੱਚ ਮੁੜ ਖੜ੍ਹ ਸਕਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਊਸ਼ਾ ਰਾਣੀ, ਰੇਨੂੰ ਸ਼ਰਮਾ, ਅਮਨਦੀਪ ਕੌਰ, ਰਣਜੀਤ ਕੌਰ, ਮਨਿੰਦਰ ਕੌਰ, ਸਤਿੰਦਰ ਕੌਰ, ਸਿਮ੍ਰਿਤੀ, ਗੁਰਜਿੰਦਰ ਸਿੰਘ, ਰੁਪਿੰਦਰਪਾਲ ਸਿੰਘ, ਸੁਨੀਲ ਕੁਮਾਰ, ਮਨਪ੍ਰੀਤ ਸਿੰਘ ਅਤੇ ਪਿੰਡ ਦੀ ਸਮੁੱਚੀ ਪੰਚਾਇਤ ਵੱਲੋਂ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਨੂੰ ਵਧਾਈ ਦਿੱਤੀ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply