ਭੀਖੀ, 10 ਮਈ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦੱਸਵੀਂ ਸ਼੍ਰੇਣੀ ਦੇ ਨਤੀਜੇ ਵਿੱਚ ਪਿੰਡ ਮੋਹਰ ਸਿੰਘ ਵਾਲਾ ਸਰਕਾਰੀ
ਹਾਈ ਸਕੂਲ ਦੀਆਂ ਵਿਦਿਆਰਥਣਾਂ ਕਮਲਪ੍ਰੀਤ ਕੌਰ ਨੇ 95.7 ਪ੍ਰਤੀਸ਼ਤ, ਵੀਰਾ ਨੇ 94.9 ਪ੍ਰਤੀਸ਼ਤ ਅਤੇ ਜਸਦੀਪ ਕੌਰ ਨੇ 94.01 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਸਕੂਲ ਇੰਚਾਰਜ ਸੁਰਿੰਦਰ ਸ਼ਰਮਾ ਅਤੇ ਅਧਿਆਪਕ ਨੀਸ਼ੂ ਗਰਗ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਸੋ ਫੀਸਦੀ ਰਿਹਾ।ਇਸ ਮੌਕੇ ਉਨ੍ਹਾਂ ਨਾਮਣਾ ਖੱਟਣ ਵਾਲੇ ਨੂੰ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਸਖ਼ਤ ਮਿਹਨਤ ਅਤੇ ਲਗਨ ਨਾਲ ਘੱਟ ਸਹੂਲਤਾ ਦੇ ਬਾਵਜੂਦ ਵੀ ਚੰਗਾ ਕੀਤਾ ਜਾ ਸਕਦਾ ਹੈ।ਪਿੰਡ ਦੀ ਸਰਪੰਚ ਗੁਰਮੇਲ ਕੋਰ ਅਤੇ ਕਲੱਬ ਪ੍ਰਧਾਨ ਗੁਰਇਕਬਾਲ ਸਿੰਘ ਬਾਲੀ ਨੇ ਕਿਹਾ ਕਿ ਵਿਦਿਆਰਥਆ ਦੇ ਚੰਗੇਰੇ ਭਵਿੱਖ `ਚ ਵੀ ਉਹ ਹਮੇਸ਼ਾਂ ਸਕੂਲ ਦਾ ਸਹਿਯੋਗ ਕਰਦੇ ਰਹਿਣਗੇ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media