Wednesday, July 29, 2026

ਸਰਕਾਰੀ ਸਕੂਲ ਲੜਕੀਆਂ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 10 ਮਈ (ਪੰਜਾਬ ਪੋਸਟ – ਕਮਲ ਕਾਂਤ) – ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਭੀਖੀ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।ਇੰਦਰਜੀਤ ਕੌਰ PUNJ1105201910ਨੇ 94 ਫੀਸਦੀ, ਜਸਪ੍ਰੀਤ ਕੌਰ ਤੇ ਕਮਲਪ੍ਰੀਤ ਕੌਰ ਨੇ 92 ਫੀਸਦੀ ਅੰਕ ਪ੍ਰਾਪਤ ਕੀਤੇ ਅਤੇ 5 ਵਿਦਿਆਰਥਣਾਂ ਨੇ 90 ਫੀਸਦੀ, 18 ਵਿਦਿਆਰਥਣਾਂ ਨੇ 80 ਫੀਸਦੀ ਅਤੇ ਬਾਕੀ ਸਾਰੀ ਜਮਾਤ ਨੇ 60 ਫੀਸਦੀ ਅੰਕ ਪ੍ਰਾਪਤ ਕੀਤੇ ਹਨ।ਇਸ ਖ਼ੁਸ਼ੀ `ਚ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵਲੋਂ ਕਸਬੇ ਦੇ ਵੱਖ-ਵੱਖ ਵਾਰਡਾਂ `ਚ ਜਾਗਰੂਕਤਾ ਰੈਲੀ ਵੀ ਕੱਢੀ ਗਈ।ਪ੍ਰਿੰਸੀਪਲ ਬੇਅੰਤ ਕੌਰ ਨੇ ਵਿਦਿਆਰਥਣਾਂ ਅਤੇ ਸਟਾਫ਼ ਨੂੰ ਵਧਾਈ ਦਿੱਤੀ।ਇਸ ਮੌਕੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਲਕੀਤ ਸਿੰਘ, ਲੈਕਚਰਾਰ ਪ੍ਰਦੀਪ ਤਾਇਲ, ਗੁਰਪ੍ਰੀਤ ਕੌਰ ਹਾਜ਼ਰ ਸਨ।
 

Check Also

ਸਕੂਲ ਆਫ ਐਮੀਨੈਂਸ ਫ਼ਾਰ ਗਰਲਜ਼ ਮਾਲ ਰੋਡ ਵਿਖੇ ਮੁਫ਼ਤ ਵੰਡੇ ਸਕੂਲ ਬੈਗ ਅਤੇ ਵਰਦੀਆਂ

ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ) – ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਉਪਰਾਲਿਆਂ …

Leave a Reply