ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜ ਰਹੇ ਸਾਬਕਾ ਖ਼ਜ਼ਾਨਾ ਮੰਤਰੀ ਪੰਜਾਬ ਅਤੇ ਮੌਜੂਦਾ
ਵਿਧਾਇਕ ਹਲਕਾ ਲਹਿਰਾਗਾਗਾ ਪਰਮਿੰਦਰ ਸਿੰਘ ਢੀਂਡਸਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਪਿੰਡ ਸ਼ਾਹਪੁਰ ਕਲਾਂ ਤੋਂ ਅਕਾਲੀ ਦਲ ਦੇ ਬਲਾਕ ਸੰਮਤੀ ਮੈਂਬਰ ਸੁਖਵੀਰ ਸਿੰਘ ਸ਼ਾਹਪੁਰ ਨੇ ਕੀਤਾ।ਉਨ੍ਹਾਂ ਕਿਹਾ ਕਿ ਢੀਂਡਸਾ ਹਰ ਵਰਗ ਦੇ ਚਹੇਤੇ ਅਤੇ ਹਰਮਨ ਪਿਆਰੇ ਨੇਤਾ ਹਨ ਅਤੇ ਉਨ੍ਹਾਂ ਪੰਜਾਬ ਕੈਬਨਿਟ ਮੰਤਰੀ ਹੁੰਦੇ ਸਮੇਂ ਇਲਾਕੇ ਵਿੱਚ ਵੱਡੇ ਪੱਧਰ `ਤੇ ਵਿਕਾਸ ਕਾਰਜ ਕਰਵਾਏ ਹਨ।
ਇਸ ਮੌਕੇ ਜਥੇਦਾਰ ਗੁਰਜੰਟ ਸਿੰਘ ਸੀਨੀਅਰ ਮੀਤ ਪ੍ਰਧਾਨ, ਅਜਾਦ ਹੈਂਡੀਕਪਟ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਚਮਕੌਰ ਸਿੰਘ ਸ਼ਾਹਪੁਰ, ਜਸਵੀਰ ਸਿੰਘ ਸਾਬਕਾ ਪੰਚ, ਲਖਵੀਰ ਸਿੰਘ ਲੱਖੀ, ਗਗਨ ਦੀਪ ਸਿੰਘ, ਪਰਮਾਤਮਾ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਗੁਰਦੇਵ ਸਿੰਘ, ਅਮਰੀਕ ਸਿੰਘ, ਗੁਰਵਿੰਦਰ ਸਿੰਘ, ਬੀਰਬਲ ਸਿੰਘ, ਕੇਸਰ ਸਿੰਘ, ਜੱਸੀ ਸਿੰਘ, ਗੁਰਪ੍ਰੀਤ ਸਿੰਘ, ਜੁਗਰਾਜ ਸਿੰਘ ਮਾਹੀ ਕਾ ਆਦਿ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media