ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਰਾਜੇਸ਼ ਤ੍ਰਿਪਾਠੀ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਦਿੱਤੇ ਹਨ ਕਿ ਜ਼ਿਲ੍ਹਾ ਸੰਗਰੂਰ ਵਿੱਚ ਕੋਈ ਵੀ ਵਿਅਕਤੀ ਸਾਈਕਲ, ਰਿਕਸ਼ਾ, ਰੇਹੜੀ, ਟਰੈਕਟਰ-ਟਰਾਲੀ ਅਤੇ ਹੋਰ ਗੱਡੀਆਂ ਦੇ ਅੱਗੇ ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨ੍ਹਾਂ ਨਹੀ ਚਲਾਏਗਾ।
ਹੁਕਮ ਵਿੱਚ ਕਿਹਾ ਗਿਆ ਹੈ ਕਿ ਆਮ ਤੌਰ ’ਤੇ ਵੇਖਣ ਵਿੱਚ ਆਇਆ ਹੈ ਕਿ ਸਾਈਕਲ, ਰਿਕਸ਼ਾ, ਰੇਹੜੀ, ਟਰੈਕਟਰ-ਟਰਾਲੀ ਅਤੇ ਅਜਿਹੀਆਂ ਗੱਡੀਆਂ ਜਿਨ੍ਹਾਂ ਦੇ ਅੱਗੇ ਪਿਛੇ ਲਾਈਟਾਂ ਨਹੀ ਹਨ, ਉਨ੍ਹਾਂ ਉੱਪਰ ਰਿਫਲੈਕਟਰ ਆਦਿ ਨਾ ਲੱਗੇ ਹੋਣ ਕਾਰਨ ਅੱਗੇ ਤੋਂ ਤੇਜ਼ ਲਾਈਟਾਂ ਵਾਲਾ ਵਾਹਨ ਆਉਣ ’ਤੇ ਅਜਿਹੇ ਵਾਹਨ ਵਿਖਾਈ ਨਹੀਂ ਦਿੰਦੇ ਅਤੇ ਐਕਸੀਡੈਂਟ ਦਾ ਕਾਰਨ ਬਣਦੇ ਹਨ।ਇਸ ਨਾਲ ਜਿੱਥੇ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ, ਉਥੇ ਕਈ ਵਾਰ ਆਮ ਜਨਤਾ ਵਿੱਚ ਅਸ਼ਾਂਤੀ ਅਤੇ ਨੁਕਸੇ ਅਮਨ ਦਾ ਖਤਰਾ ਹੋਣ ਦੀ ਸੰਭਾਵਨਾ ਵੀ ਬਣ ਜਾਂਦੀ ਹੈ।ਇਹ ਹੁਕਮ 2 ਜੁਲਾਈ 2019 ਤੱਕ ਲਾਗੂ ਰਹੇਗਾ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media